ਵੱਡੀ ਗਿਣਤੀ ’ਚ ਕਿਸਾਨ ਪਹੁੰਚੇ ਸਿੰਘੂ ਤੇ ਟਿੱਕਰੀ ਬਾਰਡਰ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਆਉਂਦੀ 26 ਮਈ ਦੇ ਦਿਨ ਨੂੰ ‘ਲੋਕਤੰਤਰ ਲਈ ਕਾਲਾ ਦਿਵਸ’ ਵਜੋਂ ਮਨਾਏਗਾ। ਸੰਯੁਕਤ ਕਿਸਾਨ ਮੋਰਚੇ ਨੂੰ ਕਾਂਗਰਸ, ਐਨ.ਸੀ.ਪੀ., ਟੀ.ਐਮ.ਸੀ. ਸਮੇਤ 12 ਵਿਰੋਧੀ ਦਲਾਂ ਦਾ ਸਮਰਥਨ ਵੀ ਮਿਲ ਗਿਆ ਹੈ। ਧਿਆਨ ਰਹੇ ਕਿ ਦਿੱਲੀ ਦੇ ਟਿੱਕਰੀ, ਸਿੰਘੂ ਤੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਨੂੰ 26 ਮਈ ਦੇ ਦਿਨ ਛੇ ਮਹੀਨੇ ਪੂਰੇ ਹੋ ਜਾਣੇ ਹਨ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਨੇ 26 ਮਈ ਨੂੰ ਕਾਲਾ ਦਿਨ ਮਨਾਉਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਸੀ ਕਿ ਖੇਤੀ ਕਾਨੂੰਨ ਕਰੋਨਾ ਮਹਾਮਾਰੀ ਨਾਲੋਂ ਵੀ ਘਾਤਕ ਹਨ। 26 ਮਈ ਨੂੰ ਕਾਲਾ ਦਿਨ ਮਨਾਉਣ ਲਈ ਵੱਡੀ ਗਿਣਤੀ ਵਿਚ ਕਿਸਾਨ ਟਿੱਕਰੀ ਅਤੇ ਸਿੰਘੂ ਬਾਰਡਰ ’ਤੇ ਪਹੁੰਚ ਚੁੱਕੇ ਹਨ ਅਤੇ ਅੱਜ ਵੀ ਪੰਜਾਬ ’ਚ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਬਾਰਡਰ ਲਈ ਰਵਾਨਾ ਹੋਏ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕੇਂਦਰ ਸਰਕਾਰ ਖਿਲਾਫ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …