ਕਿਹਾ – ਸਰਕਾਰ ਕਿਸਾਨਾਂ ਨਾਲ ਹਰ ਮੁੱਦੇ ’ਤੇ ਗੱਲਬਾਤ ਕਰਨ ਲਈ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੋਵਿਡ ਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਮਨੋਹਰ ਲਾਲ ਨੇ ਕਿਹਾ ਕਿ ਖੇਤੀ ਕਾਨੂੰਨ ਕੇਂਦਰ ਵੱਲੋਂ ਬਣਾਏ ਗਏ ਹਨ ਆਖਰੀ ਫ਼ੈਸਲਾ ਕੇਂਦਰ ਨੇ ਹੀ ਲੈਣਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁਹਾਲੀ ਵਿਚ ਮੀਡੀਆ ਨਾਲ ਗੱਲਬਾਤ ਕੀਤੀ। ਮਨੋਹਰ ਲਾਲ ਨੇ ਕਿਹਾ ਕਿ ਸਿਆਸੀ ਤੌਰ ’ਤੇ ਪ੍ਰਭਾਵਿਤ ਹੋ ਕੇ ਕਿਸਾਨਾਂ ਨੂੰ ਸਰਕਾਰ ਦਾ ਵਿਰੋਧ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਮੁੱਦੇ ’ਤੇ ਗੱਲ ਕਰਨ ਲਈ ਤਿਆਰ ਹੈ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …