Breaking News
Home / ਪੰਜਾਬ / ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖ਼ੇਤੀ ਕਾਨੂੰਨਾਂ ਵਿਰੋਧੀ ‘ਕਾਲਾ ਦਿਵਸ’

ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖ਼ੇਤੀ ਕਾਨੂੰਨਾਂ ਵਿਰੋਧੀ ‘ਕਾਲਾ ਦਿਵਸ’

ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਚੰਡੀਗੜ੍ਹ ਸਥਿਤ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਖੇਤੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ।

 

Check Also

ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ

ਵਿਧਾਨ ਸਭਾ ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸਿਹਰਾ ’ਚ ਵਾਪਰੀ ਘਟਨਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ …