Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਭਰ ’ਚ ਮਨਾਇਆ ਗਿਆ ‘ਕਾਲਾ ਦਿਵਸ’

ਕਾਲੇ ਖੇਤੀ ਕਾਨੂੰਨਾਂ ਖਿਲਾਫ ਭਾਰਤ ਭਰ ’ਚ ਮਨਾਇਆ ਗਿਆ ‘ਕਾਲਾ ਦਿਵਸ’

ਪੰਜਾਬ ਤੇ ਹਰਿਆਣਾ ਵਿਚ ਮੋਦੀ ਸਰਕਾਰ ਦਾ ਡਟਵਾਂ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਅੱਜ ਪੂਰੇ ਭਾਰਤ ਵਿਚ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ‘ਕਾਲਾ ਦਿਵਸ’ ਮਨਾਇਆ ਗਿਆ। ਧਿਆਨ ਰਹੇ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਨਵੰਬਰ 2020 ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਮੋਰਚੇ ਸ਼ੁਰੂ ਹੋਏ ਸਨ, ਜੋ ਅੱਜ ਵੀ ਜਾਰੀ ਹਨ ਤੇ ਇਨ੍ਹਾਂ ਕਿਸਾਨੀ ਮੋਰਚਿਆਂ ਨੂੰ ਅੱਜ 6 ਮਹੀਨੇ ਹੋ ਗਏ ਹਨ। ਇਨ੍ਹਾਂ ਕਿਸਾਨੀ ਮੋਰਚਿਆਂ ਦੌਰਾਨ ਹੁਣ ਤੱਕ 300 ਤੋਂ ਜ਼ਿਆਦਾ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਅੱਜ ਮਨਾਏ ਗਏ ਕਾਲੇ ਦਿਵਸ ਮੌਕੇ ਪੰਜਾਬ ’ਚ ਹਰ ਕਿਸਾਨ ਦੇ ਘਰ ’ਤੇ ਕਾਲਾ ਝੰਡਾ ਲਹਿਰਾਉਂਦਾ ਦੇਖਿਆ ਗਿਆ। ਇਥੋਂ ਤੱਕ ਕਿ ਪੰਜਾਬ ’ਚ ਬੱਸਾਂ, ਟਰੱਕਾਂ, ਕਾਰਾਂ, ਸਕੂਟਰਾਂ, ਮੋਟਰ ਸਾਈਕਲਾਂ ਅਤੇ ਸਾਈਕਲਾਂ ’ਤੇ ਵੀ ਕਾਲੇ ਝੰਡੇ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਪੰਜਾਬ ਤੇ ਹਰਿਆਣਾ ਦੇ ਹਰ ਸ਼ਹਿਰ, ਕਸਬੇ ਤੇ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਬੀਬੀਆਂ ਨੇ ਮੋਦੀ ਦਾ ਪਿੱਟ ਸਿਆਪਾ ਕੀਤਾ। ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਆਪੋ-ਆਪਣੇ ਘਰਾਂ ’ਤੇ ਕਾਲੇ ਝੰਡੇ ਲਗਾਏ। ਪ੍ਰਕਾਸ਼ ਸਿੰਘ ਬਾਦਲ ਦੇ ਘਰ ’ਤੇ ਵੀ ਕਾਲਾ ਝੰਡਾ ਲੱਗਾ ਦੇਖਿਆ ਗਿਆ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …