Breaking News
Home / ਪੰਜਾਬ / ਐਸਜੀਪੀਸੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਇਆ ਜਾਵੇਗਾ ਮੁਫ਼ਤ ਕੋਵੈਕਸੀਨ ਕੈਂਪ

ਐਸਜੀਪੀਸੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਇਆ ਜਾਵੇਗਾ ਮੁਫ਼ਤ ਕੋਵੈਕਸੀਨ ਕੈਂਪ

ਅੰਮਿ੍ਰਤਸਰ/ਬਿਊਰੋ ਨਿਊਜ਼
ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਲਈ ਪੰਜਾਬ ਵਿਚ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕੋਵੈਕਸੀਨ ਲਗਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮਿ੍ਰਤਸਰ ’ਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਦਿਨ ਚੱਲਣ ਵਾਲੇ ਇਸ ਕੈਂਪ ਲਈ ਸ਼੍ਰੋਮਣੀ ਕਮੇਟੀ ਵਲੋਂ 53 ਲੱਖ ਰੁਪਏ ਦੀ ਕੋਵੈਕਸੀਨ ਦੀ ਖ਼ਰੀਦ ਕੀਤੀ ਗਈ ਹੈ ਜੋ ਲੋੜਵੰਦਾਂ ਨੂੰ ਮੁਫ਼ਤ ਲਗਾਈ ਜਾਵੇਗੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …