ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਰੋਨਾ ਦੀ ਮਹਾਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ‘ਰੂਰਲ ਕਰੋਨਾ ਵਲੰਟੀਅਰ’ (ਆਰ.ਸੀ.ਵੀ.) ਸਮੂਹ ਕਾਇਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿੰਡਾਂ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ‘ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ। ਉਨ੍ਹਾਂ ਖੇਡ ਤੇ ਯੁਵਾ ਮਾਮਲੇ ਵਿਭਾਗ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਕਿ ਅਜਿਹੇ ਆਰਸੀਵੀ ਸਮੂਹ ਤੁਰੰਤ ਕਾਇਮ ਕੀਤੇ ਜਾਣ ਜੋ ਕਿ ਕਰੋਨਾ ਖਿਲਾਫ ਜੰਗ ’ਚ ਅਹਿਮ ਯੋਗਦਾਨ ਪਾਉਣ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …