Breaking News
Home / ਭਾਰਤ / ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਰਾਮਦੇਵ ਨੂੰ ਭੇਜਿਆ ਮਾਣਹਾਨੀ ਨੋਟਿਸ

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਰਾਮਦੇਵ ਨੂੰ ਭੇਜਿਆ ਮਾਣਹਾਨੀ ਨੋਟਿਸ

ਐਲੋਪੈਥੀ ਅਤੇ ਐਲੋਪੈਥੀ ਡਾਕਟਰਾਂ ਖਿਲਾਫ ਕੀਤੀਆਂ ਸਨ ਟਿੱਪਣੀਆਂ
ਦੇਹਰਾਦੂਨ : ਰਾਮਦੇਵ ਵੱਲੋਂ ਐਲੋਪੈਥੀ (ਅੰਗਰੇਜ਼ੀ ਇਲਾਜ ਪ੍ਰਣਾਲੀ) ਅਤੇ ਐਲੋਪੈਥੀ ਡਾਕਟਰਾਂ ਖਿਲਾਫ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦਾ ਰੌਲਾ ਅਜੇ ਠੰਢਾ ਨਹੀਂ ਪੈ ਰਿਹਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਰਾਮਦੇਵ ਨੂੰ ਮਾਣਹਾਨੀ ਨੋਟਿਸ ਜਾਰੀ ਕਰਦਿਆਂ ਮੰਗ ਕੀਤੀ ਹੈ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਮੁਆਫ਼ੀ ਮੰਗਣ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਯੋਗ ਗੁਰੂ ਨੇ ਮੁਆਫ਼ੀ ਨਾ ਮੰਗੀ ਤਾਂ ਆਈਐੱਮਏ ਉਸ ਤੋਂ ਇਕ ਹਜ਼ਾਰ ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕਰੇਗਾ। ਰਾਮਦੇਵ ਦੀਆਂ ਟਿੱਪਣੀਆਂ ਨੂੰ ਭਾਰਤੀ ਦੰਡ ਸੰਵਿਧਾਨ ਦੀ ਧਾਰਾ 499 ਤਹਿਤ ‘ਅਪਰਾਧਕ ਕਾਰਵਾਈ’ ਕਰਾਰ ਦਿੰਦਿਆਂ ਨੋਟਿਸ ‘ਚ ਮੰਗ ਕੀਤੀ ਗਈ ਹੈ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਲਿਖਤੀ ਤੌਰ ‘ਤੇ ਮੁਆਫ਼ੀ ਮੰਗੇ। ‘ਜੇਕਰ ਉਨ੍ਹਾਂ ਮੁਆਫ਼ੀ ਨਾ ਮੰਗੀ ਤਾਂ ਉਹ ਆਈਐੱਮਏ ਦੇ ਪ੍ਰਤੀ ਮੈਂਬਰ ਲਈ 50-50 ਲੱਖ ਰੁਪਏ ਦੀ ਦਰ ਨਾਲ ਇਕ ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ ਮੰਗਣਗੇ।’ ਜ਼ਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਡਾਕਟਰਾਂ ਖਿਲਾਫ ਰਾਮਦੇਵ ਵੱਲੋਂ ਦਿੱਤੇ ਗਏ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਸ ਨੂੰ ਇਹ ਵਾਪਸ ਲੈਣ ਲਈ ਆਖਿਆ ਸੀ। ਇਸ ਮਗਰੋਂ ਰਾਮਦੇਵ ਨੂੰ ਆਪਣਾ ਵਿਵਾਦਤ ਬਿਆਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਉਂਜ ਉਸ ਨੇ ਇਕ ਦਿਨ ਬਾਅਦ ਹੀ ਆਈਐੱਮਏ ਨੂੰ ਟਵਿੱਟਰ ‘ਤੇ ਖੁੱਲ੍ਹੀ ਚਿੱਠੀ ਲਿਖ ਕੇ 25 ਸਵਾਲ ਦਾਗ਼ਦਿਆਂ ਕੁਝ ਬਿਮਾਰੀਆਂ ‘ਚ ਐਲੋਪੈਥੀ ਇਲਾਜ ਪ੍ਰਣਾਲੀ ‘ਤੇ ਸਵਾਲ ਉਠਾਏ ਸਨ।

 

ਰਾਮਦੇਵ ਨੇ ‘ਐਲੋਪੈਥੀ’ ਬਾਰੇ ਵਿਵਾਦਿਤ ਬਿਆਨ ਲਈ ਮੰਗੀ ਮੁਆਫ਼ੀ

ਨਵੀਂ ਦਿੱਲੀ : ਯੋਗ ਗੁਰੂ ਬਾਬਾ ਰਾਮਦੇਵ ਨੇ ਐਲੋਪੈਥੀ ਦਵਾਈਆਂ ਬਾਰੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗਦਿਆਂ ਇਸ ਨੂੰ ਵਾਪਸ ਲੈ ਲਿਆ ਹੈ। ਰਾਮਦੇਵ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਦਾ ਦਿਲ ਦੁਖਾਉਣ ਦਾ ਕੋਈ ਇਰਾਦਾ ਨਹੀਂ ਸੀ, ਪਰ ਜੇ ਫਿਰ ਵੀ ਕਿਸੇ ਨੂੰ ਇਸ ਨਾਲ ਸੱਟ ਵੱਜੀ ਹੋਵੇ ਤਾਂ ਉਹ ਇਸ ਲਈ ਮੁਆਫ਼ੀ ਮੰਗਦੇ ਹਨ। ਰਾਮਦੇਵ ਨੇ ਕਿਹਾ ਕਿ ਮੁਆਫ਼ੀ ਮੰਗੇ ਜਾਣ ਨਾਲ ਹੁਣ ਇਸ ਮੁੱਦੇ ‘ਤੇ ਵਿਰਾਮ ਲੱਗ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਐਲੋਪੈਥੀ (ਅੰਗਰੇਜ਼ੀ ਚਕਿੱਤਸਾ ਪ੍ਰਣਾਲੀ) ਦਵਾਈਆਂ ਬਾਰੇ ਯੋਗ ਗੁਰੂ ਰਾਮਦੇਵ ਵੱਲੋਂ ਦਿੱਤੇ ਬਿਆਨ ਨੂੰ ‘ਬੇਹੱਦ ਮੰਦਭਾਗਾ’ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਰਾਮਦੇਵ ਦਾ ਬਿਆਨ ਕਰੋਨਾ ਯੋਧਿਆਂ ਦਾ ਮਨੋਬਲ ਡੇਗਣ ਵਾਲਾ ਹੈ। ਹਰਸ਼ਵਰਧਨ ਨੇ ਇਕ ਪੱਤਰ ਲਿਖ ਕੇ ਰਾਮਦੇਵ ਨੂੰ ਆਪਣਾ ਵਿਵਾਦਿਤ ਬਿਆਨ ਵਾਪਸ ਲੈਣ ਲਈ ਆਖਿਆ ਸੀ। ਕੇਂਦਰੀ ਸਿਹਤ ਮੰਤਰੀ ਨੇ ਕਿਹਾ, ‘ਤੁਹਾਡਾ ਬਿਆਨ ਕਰੋਨਾ ਯੋਧਿਆਂ ਦਾ ਨਿਰਾਦਰ ਤੇ ਦੇਸ਼ ਦੀਆਂ ਭਾਵਨਾਵਾਂ ਨੂੰ ਸੱਟ ਮਾਰਦਾ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …