25.8 C
Toronto
Monday, August 17, 2026
spot_img
Homeਪੰਜਾਬਯੂਕੇ ਦੇ ਸਕੂਲ ਵਿਚ ਸਿੱਖ ਬੱਚੇ ਦੇ ਜਬਰੀ ਕੇਸ ਕੱਟੇ

ਯੂਕੇ ਦੇ ਸਕੂਲ ਵਿਚ ਸਿੱਖ ਬੱਚੇ ਦੇ ਜਬਰੀ ਕੇਸ ਕੱਟੇ

ਯੂਕੇ ਦੇ ਸਕੂਲ ਵਿਚ ਸਿੱਖ ਬੱਚੇ ਦੇ ਜਬਰੀ ਕੇਸ ਕੱਟੇਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਕੇ ਦੇ ਦੱਖਣੀ ਲੰਡਨ ਸਥਿਤ ਸਕੂਲ ਵਿਚ ਸਿੱਖ ਵਿਦਿਆਰਥੀ ਦੇ ਜਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬ੍ਰਿਟੇਨ ਵਿਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਨੂੰ ਇਕ ਸਕੂਲ ‘ਚ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ, ਸਿੱਖਾਂ ਦੀ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣ ਸਮੇਂ ਕੇਸਾਂ ਨੂੰ ਕਕਾਰਾਂ ਵਿਚ ਮਾਨਤਾ ਦਿੱਤੀ ਹੈ। ਪੂਰੀ ਦੁਨੀਆਂ ਅੰਦਰ ਸਿੱਖ ਸਰੂਪ ਬਾਰੇ ਭੁਲੇਖਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਵੇਖਿਆ ਜਾਣਾ ਬੇਹੱਦ ਦੁੱਖਦਾਈ ਹੈ। ਯੂਕੇ ਦੇ ਸਕੂਲ ਅੰਦਰ ਸਿੱਖ ਬੱਚੇ ਦੇ ਜਬਰੀ ਕੇਸ ਕੱਟ ਕਰਕੇ ਵੱਡਾ ਗੁਨਾਹ ਕੀਤਾ ਗਿਆ ਹੈ, ਜਿਸਨੇ ਵੀ ਅਜਿਹਾ ਕੀਤਾ ਹੈ, ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਮਗਰੋਂ ਸਬੰਧਤ ਵਿਅਕਤੀ ਵਿਰੁੱਧ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕਾਰਵਾਈ ਕਰਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਕੇਂਦਰੀ ਵਿਦੇਸ਼ ਮੰਤਰੀ ਅਤੇ ਦਿੱਲੀ ਸਥਿਤ ਯੂਕੇ ਦੇ ਹਾਈ ਕਮਿਸ਼ਨਰ ਨੂੰ ਚਿੱਠੀ ਲਿਖੇਗੀ।

RELATED ARTICLES
POPULAR POSTS