Breaking News
Home / ਪੰਜਾਬ / ਕੈਪਟਨ ਅਮਰਿੰਦਰ ਵੱਲੋਂ ਕਰੋਨਾ ਨਾਲ ਲੜਨ ਲਈ ‘ਰੂਰਲ ਕਰੋਨਾ ਵਲੰਟੀਅਰ’ ਦੀ ਸ਼ੁਰੂਆਤ

ਕੈਪਟਨ ਅਮਰਿੰਦਰ ਵੱਲੋਂ ਕਰੋਨਾ ਨਾਲ ਲੜਨ ਲਈ ‘ਰੂਰਲ ਕਰੋਨਾ ਵਲੰਟੀਅਰ’ ਦੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਰੋਨਾ ਦੀ ਮਹਾਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ‘ਰੂਰਲ ਕਰੋਨਾ ਵਲੰਟੀਅਰ’ (ਆਰ.ਸੀ.ਵੀ.) ਸਮੂਹ ਕਾਇਮ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿੰਡਾਂ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ‘ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …