Breaking News
Home / ਪੰਜਾਬ / ਚਰਨਜੀਤ ਸਿੰਘ ਚੰਨੀ ਖਿਲਾਫ ‘ਮੀ ਟੂ’ ਦਾ ਮਾਮਲਾ

ਚਰਨਜੀਤ ਸਿੰਘ ਚੰਨੀ ਖਿਲਾਫ ‘ਮੀ ਟੂ’ ਦਾ ਮਾਮਲਾ

ਕੈਪਟਨ ਅਮਰਿੰਦਰ ਨੇ ਮਨੀਸ਼ਾ ਗੁਲਾਟੀ ਨੂੰ ਕੀਤਾ ਟੈਲੀਫੋਨ
ਕਿਹਾ- ਜਲਦ ਹੀ ਕਮਿਸ਼ਨ ਨੂੰ ਦਿੱਤਾ ਜਾਵੇਗਾ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ‘ਮੀ ਟੂ’ ਮਾਮਲੇ ‘ਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰਕੇ ਭਰੋਸਾ ਦਿੱਤਾ ਹੈ ਕਿ ਮੰਤਰੀ ਖਿਲਾਫ ਕਮਿਸ਼ਨ ਨੇ ਜੋ ਜਵਾਬ ਸਰਕਾਰ ਕੋਲੋਂ ਮੰਗਿਆ ਹੈ ਕਿ ਉਹ ਜਲਦ ਹੀ ਕਮਿਸ਼ਨ ਨੂੰ ਦੇ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਧਮਕੀ ਦਿੱਤੀ ਸੀ ਕਿ ਜੇ ਇਕ ਹਫ਼ਤੇ ਦੇ ਅੰਦਰ ਸਰਕਾਰ ਨੇ ਜਵਾਬ ਨਾ ਦਿੱਤਾ ਤਾਂ ਉਹ ਧਰਨੇ ‘ਤੇ ਬੈਠ ਜਾਵੇਗੀ। ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਫਿਲਹਾਲ ਮਨੀਸ਼ਾ ਗੁਲਾਟੀ ਨੇ ਧਰਨੇ ਨੂੰ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਜਵਾਬ ਦਾ ਇੰਤਜ਼ਾਰ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਫੋਨ ‘ਤੇ ਇਹ ਭਰੋਸਾ ਦਿੱਤਾ ਹੈ ਕਿ ਸਰਕਾਰ ਇਸ ਮਾਮਲੇ ‘ਚ ਜਲਦ ਹੀ ਮਹਿਲਾ ਕਮਿਸ਼ਨ ਨੂੰ ਜਵਾਬ ਭੇਜੇਗੀ। ਇਸ ਲਈ ਉਹ ਆਪਣੇ ਧਰਨੇ ਵਰਗਾ ਪ੍ਰੋਗਰਾਮ ਨਾ ਰੱਖੇ।

 

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …