Breaking News
Home / ਪੰਜਾਬ / ਸੁਖਦੇਵ ਢੀਂਡਸਾ ਨੇ ਗੈਰ-ਰਵਾਇਤੀ ਪਾਰਟੀਆਂ ਨੂੰ ਸਾਂਝਾ ਫਰੰਟ ਬਣਾਉਣ ਦਾ ਦਿੱਤਾ ਸੱਦਾ

ਸੁਖਦੇਵ ਢੀਂਡਸਾ ਨੇ ਗੈਰ-ਰਵਾਇਤੀ ਪਾਰਟੀਆਂ ਨੂੰ ਸਾਂਝਾ ਫਰੰਟ ਬਣਾਉਣ ਦਾ ਦਿੱਤਾ ਸੱਦਾ

ਕਿਹਾ – ਪੰਜਾਬ ਸਰਕਾਰ ਦੀ ਨੀਅਤ ਸਾਫ ਨਹੀਂ
ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਬਚਾਉਣ ਲਈ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਬਾਕੀ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਕੰਮ ਕਰਨ ਵਾਲੀਆਂ ਪਾਰਟੀਆਂ ਦਾ ਸਾਂਝਾ ਫਰੰਟ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਢੀਂਡਸਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿਟ (ਐੱਸਆਈਟੀ) ਨੂੰ ਰੱਦ ਕਰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀ ਅੱਜ ਸਲਾਖਾਂ ਪਿੱਛੇ ਹੁੰਦੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਹਿਲੀ ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚ ਬੇਅਦਬੀ ਅਤੇ ਗੋਲੀ ਕਾਂਡ ਦੇ ਕਸੂਰਵਾਰਾਂ ਖਿਲਾਫ ਕਾਰਵਾਈ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੋਵਿਡ ਕੇਅਰ ਸੈਂਟਰ ਸਥਾਪਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਕਮੇਟੀ ਪ੍ਰਧਾਨ ਅਤੇ ਮੈਂਬਰਾਂ ਨੂੰ ਸੈਂਟਰਾਂ ਦੀ ਸ਼ੁਰੂਆਤ ਕਰਨ ਦਾ ਪੂਰਾ ਅਧਿਕਾਰ ਹੈ ਪਰ ਸੁਖਬੀਰ ਸਿੰਘ ਬਾਦਲ ਇਨ੍ਹਾਂ ਕਾਰਜਾਂ ਦੇ ਸਹਾਰੇ ਨਾਲ ਰਾਜਨੀਤੀ ਕਰ ਰਹੇ ਹਨ।
ਢੀਂਡਸਾ ਨੇ ਕਿਹਾ ਕਿ ਕਰੋਨਾ ਦੌਰਾਨ ਰੋਜ਼ਾਨਾ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ। ਡਾਕਟਰ, ਨਰਸਾਂ, ਦਰਜਾ-ਚਾਰ ਕਰਮਚਾਰੀ, ਅਧਿਆਪਕ, ਸਫ਼ਾਈ ਮਜ਼ਦੂਰ ਆਦਿ ਅੱਗੇ ਹੋ ਕੇ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

Check Also

ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਬਿੱਟੂ ਭਾਜਪਾ ’ਚ ਹੋਏ ਸ਼ਾਮਲ

ਕਰਮਜੀਤ ਕੌਰ ਚੌਧਰੀ ਟਿਕਟ ਨਾ ਮਿਲਣ ਕਰਕੇ ਕਾਂਗਰਸ ਪਾਰਟੀ ਨਾਲ ਚੱਲ ਰਹੇ ਸਨ ਨਾਰਾਜ਼ ਨਵੀਂ …