20.3 C
Toronto
Sunday, September 13, 2026
spot_img
Homeਪੰਜਾਬਮੋਦੀ ਸਰਕਾਰ ਹਰ ਮੁਹਾਜ਼ 'ਤੇ ਫੇਲ੍ਹ ਸਾਬਤ ਹੋਈ

ਮੋਦੀ ਸਰਕਾਰ ਹਰ ਮੁਹਾਜ਼ ‘ਤੇ ਫੇਲ੍ਹ ਸਾਬਤ ਹੋਈ

ਮੋਦੀ ਸਰਕਾਰ ਹਰ ਮੁਹਾਜ਼ ‘ਤੇ ਫੇਲ੍ਹ ਸਾਬਤ ਹੋਈਨਰਿੰਦਰ ਮੋਦੀ ਨੂੰ ਗੱਦੀਓਂ ਲਾਹੁਣ ਲਈ ਕੌਮੀ ਪਾਰਟੀਆਂ ਮੁਹਿੰਮ ਵਿੱਢਣ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਹਿਲਕਦਮੀ ਕਰਦਿਆਂ ਬਾਕੀ ਪਾਰਟੀਆਂ ਨੂੰ ਨਾਲ ਲੈ ਕੇ ਮੋਦੀ ਸਰਕਾਰ ਨੂੰ ਲੋਕਤੰਤਰੀ ਤਰੀਕੇ ਨਾਲ ਸੱਤਾ ਤੋਂ ਲਾਂਭੇ ਕਰਨ ਲਈ ਰਾਸ਼ਟਰ ਵਿਆਪੀ ਮੁਹਿੰਮ ਵਿੱਢਣ ਦੀ ਅਪੀਲ ਕੀਤੀ ਹੈ। ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਦੇਸ਼, ਲੋਕਤੰਤਰ ਪ੍ਰਣਾਲੀ ਅਤੇ ਮੁਲਕ ਦੇ ਗ਼ਰੀਬਾਂ ਤੇ ਕਿਸਾਨਾਂ ਲਈ ਮਾਰੂ ਦੱਸਿਆ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕਿਸਾਨਾਂ ਦੇ ਮੁੱਦੇ ‘ਤੇ ਹੀ ਨਹੀਂ, ਸਗੋਂ ਮੋਦੀ ਸਰਕਾਰ ਹਰ ਮੁਹਾਜ਼ ‘ਤੇ ਅਸਫ਼ਲ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਦੇਸ਼ ਦੀ ਸਾਖ ਨੂੰ ਜਿਵੇਂ ਢਾਹ ਲੱਗੀ ਹੈ ਅਤੇ ਲੋਕ ਆਕਸੀਜਨ ਲਈ ਦਰ ਦਰ ਭਟਕੇ ਹਨ, ਹਜ਼ਾਰਾਂ ਮਨੁੱਖੀ ਦੇਹਾਂ ਨੂੰ ਸਮਾਜਿਕ ਰਹੁ-ਰੀਤਾਂ ਅਨੁਸਾਰ ਅੰਤਿਮ ਸੰਸਕਾਰ ਵੀ ਨਸੀਬ ਨਹੀਂ ਹੋ ਸਕੇ, ਇਸ ਸਭ ਨੇ ਕੇਂਦਰ ਸਰਕਾਰ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜਾਖੜ ਨੇ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਸਾਰੀਆਂ ਪਾਰਟੀਆਂ ਦੇਸ਼ ਦੇ ਸੰਘੀ ਢਾਂਚੇ ਤੇ ਕਿਸਾਨਾਂ ਦੀ ਹੋਂਦ ਲਈ ਖ਼ਤਰਾ ਬਣੀ ਮੋਦੀ ਸਰਕਾਰ ਨੂੰ ਹਟਾਉਣ ਲਈ ਮੁਹਿੰਮ ਦਾ ਆਗਾਜ਼ ਕਰਨ।

 

RELATED ARTICLES
POPULAR POSTS