Breaking News
Home / ਪੰਜਾਬ / ਸਿਹਤ ਵਿਭਾਗ ਬਰਨਾਲਾ ਦਾ ਸਰਕਾਰੀ ਕੰਮਕਾਜ ਹੋਵੇਗਾ ਪੰਜਾਬੀ ਭਾਸ਼ਾ ’ਚ

ਸਿਹਤ ਵਿਭਾਗ ਬਰਨਾਲਾ ਦਾ ਸਰਕਾਰੀ ਕੰਮਕਾਜ ਹੋਵੇਗਾ ਪੰਜਾਬੀ ਭਾਸ਼ਾ ’ਚ

ਸਿਵਲ ਸਰਜਨ ਵਲੋਂ ਹੁਕਮ ਜਾਰੀ
ਬਰਨਾਲਾ/ਬਿਊਰੋ ਨਿਊਜ਼
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਵਲੋਂ ਪਹਿਲਕਦਮੀ ਕਰਦਿਆਂ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਤੇ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਨ ਸਬੰਧੀ ਇਕ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰ, ਦਫ਼ਤਰ ਸਿਵਲ ਸਰਜਨ ਬਰਨਾਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ, ਤਪਾ, ਮਹਿਲ ਕਲਾਂ, ਧਨੌਲਾ ਅਤੇ ਭਦੌੜ ਨੂੰ ਜਾਰੀ ਕੀਤੇ ਹੁਕਮਾਂ ਵਿਚ ਹਦਾਇਤ ਕੀਤੀ ਹੈ ਕਿ ਸਾਰਾ ਦਫ਼ਤਰੀ ਕੰਮ ਪੰਜਾਬੀ ਰਾਜ ਭਾਸ਼ਾ ਵਿਚ ਹੋਣਾ ਚਾਹੀਦਾ ਹੈ ਤਾਂ ਕਿ ਪੰਜਾਬ ਰਾਜ ਭਾਸ਼ਾ ਐਕਟ ਦੀ ਉਲੰਘਣਾ ਨਾ ਹੋਵੇ।

 

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …