50 ਪੈਸੇ ਤੋਂ 1 ਰੁਪਿਆ ਪ੍ਰਤੀ ਯੂਨਿਟ ਮਿਲੀ ਰਿਆਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਚੋਣ ਵਰ੍ਹੇ ਤੋਂ ਪਹਿਲਾਂ ਲੋਕਾਂ ਨੂੰ ਸਸਤੀ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ ਜਿਸ ਬਾਰੇ ਐਲਾਨ ਅੱਜ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਘਰੇਲੂ ਖਪਤਕਾਰਾਂ ਨੂੰ 50 ਪੈਸੇ ਤੋਂ ਇਕ ਰੁਪਿਆ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ। ਜਦਕਿ ਸਨਅਤੀ ਤੇ ਕਮਰਸ਼ੀਅਲ ਖਪਤਕਾਰਾਂ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਹ ਫੈਸਲਾ ਪੰਜਾਬ ਸਟੇਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਨਵੇਂ ਚੇਅਰਮੈਨ ਵਿਸ਼ਵਾਜੀਤ ਖੰਨਾ ਵਲੋਂ ਕੀਤੀ ਮੀਟਿੰਗ ਵਿਚ ਕੀਤਾ ਗਿਆ ਇਹ ਦਰਾਂ ਇਸ ਸਾਲ ਪਹਿਲੀ ਜੂਨ ਤੋਂ ਲਾਗੂ ਹੋਣਗੀਆਂ ਤੇ 3 ਮਾਰਚ 2022 ਤਕ ਲਾਗੂ ਰਹਿਣਗੀਆਂ। ਦੂਜੇ ਪਾਸੇ ਵੱਡੇ ਸਨਅਤੀ ਖਪਤਕਾਰਾਂ ਦੀਆਂ ਦਰਾਂ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ। ਦੋ ਹਜ਼ਾਰ ਕਿਲੋਵਾਟ ਤਕ ਦੇ ਖਪਤਕਾਰਾਂ ਨੂੰ ਪਹਿਲੀਆਂ 100 ਯੂਨਿਟਾਂ ’ਤੇ ਇਕ ਰੁਪਏ ਤੇ 101 ਤੋਂ 300 ਯੂਨਿਟ ਤਕ 50 ਪੈਸੇ ਦੀ ਕਟੌਤੀ ਕੀਤੀ ਗਈ ਹੈੇ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …