ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਨਜ਼ਦੀਕੀ ਮਨਜੀਤ ਸਿੰਘ ਝਲਬੂਟੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ, ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ਵਿੱਚ ਝਲਬੂਟੀ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਝਲਬੂਟੀ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰ ਵਿਅਕਤੀ ਲਈ ਕੈਪਟਨ ਦਾ ਹੱਥ ਮਜ਼ਬੂਤ ਕਰਨਾ ਸਮੇਂ ਦੀ ਮੰਗ ਹੈ। ਕੈਪਟਨ ਨੇ ਇਸ ਮੌਕੇ ਝਲਬੂਟੀ ਦਾ ਪਾਰਟੀ ਵਿਚ ਵਾਪਸੀ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਕਾਰਾਤਮਕ ਬਦਲਾਅ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …