Home / ਪੰਜਾਬ / ਤਿੰਨੋਂ ਖੇਤੀ ਕਾਨੂੰਨ ਕਿਸਾਨੀ ਨੂੰ ਖਤਮ ਕਰਨ ਦੀ ਸਾਜਿਸ਼ : ਨਵਜੋਤ ਸਿੱਧੂ

ਤਿੰਨੋਂ ਖੇਤੀ ਕਾਨੂੰਨ ਕਿਸਾਨੀ ਨੂੰ ਖਤਮ ਕਰਨ ਦੀ ਸਾਜਿਸ਼ : ਨਵਜੋਤ ਸਿੱਧੂ

ਟਵੀਟ ਕਰਕੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਵੀ ਸਾਧਿਆ ਨਿਸ਼ਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਆਏ ਦਿਨ ਟਵੀਟ ਕਰਕੇ ਚਰਚਾ ਵਿਚ ਬਣੇ ਰਹਿੰਦੇ ਹਨ। ਸਿੱਧੂ ਨੇ ਅੱਜ ਫਿਰ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਵੀ ਸਿਆਸੀ ਨਿਸ਼ਾਨੇ ’ਤੇ ਲਿਆ। ਅੱਜ ਦੇ ਟਵੀਟ ’ਚ ਉਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਰਸਾਨੀ ਨੂੰ ਬਚਾਉਣ ਸਬੰਧੀ ਗੱਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ’ਚ ਦੇਣ ਦੀ ਸਾਜ਼ਿਸ਼ ਦਾ ਹਿੱਸਾ ਹਨ। ਸਿੱਧੂ ਨੇ ਕਿਹਾ ਕਿ ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ, ਪਰ ਪੂੰਜੀਪਤੀ ਆਪਣੇ ਮਕਸਦ ’ਚ ਸ਼ਾਇਦ ਫਿਰ ਵੀ ਕਾਮਯਾਬ ਹੋ ਸਕਦੇ ਹਨ। ਸਿੱਧੂ ਨੇ ਕਿਹਾ ਕਿ ਜਦੋਂ ਤਕ ਪੰਜਾਬ ਸੂਬਾ ਐੱਮਐੱਸਪੀ ਦੇਣੀ ਯਕੀਨੀ ਨਹੀਂ ਬਣਾਉਂਦਾ ਤੇ ਭੰਡਾਰਨ ਦੀ ਸਮਰੱਥਾ ਕਿਸਾਨਾਂ ਦੇ ਹੱਥ ਦੇਣ ਵੱਲ ਨਹੀਂ ਵੱਧਦਾ, ਓਨੀ ਦੇਰ ਤਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਧਿਆਨ ਰਹੇ ਕਿ ਲੰਘੀ 26 ਮਈ ਨੂੰ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ‘ਕਾਲਾ ਦਿਵਸ’ ਮਨਾਇਆ ਸੀ ਅਤੇ ਇਸ ਨੂੰ ਪੰਜਾਬ ’ਚ ਭਰਵਾਂ ਹੁੰਗਾਰਾ ਵੀ ਮਿਲਿਆ। ਨਵਜੋਤ ਸਿੱਧੂ ਨੇ ਵੀ ਪਤਨੀ ਸਮੇਤ ਆਪਣੀ ਪਟਿਆਲਾ ਰਿਹਾਇਸ਼ ’ਤੇ ਕਾਲਾ ਝੰਡਾ ਲਹਿਰਾਇਆ ਜਦਕਿ ਉਨ੍ਹਾਂ ਦੀ ਧੀ ਰਾਬੀਆ ਨੇ ਅੰਮਿ੍ਰਤਸਰ ਸਥਿਤ ਰਿਹਾਇਸ਼ ’ਤੇ ਕਾਲਾ ਝੰਡਾ ਲਹਿਰਾਇਆ ਸੀ।

 

Check Also

5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ

ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …