Breaking News
Home / ਭਾਰਤ / ਥੰਮਨੇਲ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲਿਆਂਦੇ ਲੋਕਾਂ ਦੇ ਅੱਛੇ ਦਿਨ

ਥੰਮਨੇਲ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲਿਆਂਦੇ ਲੋਕਾਂ ਦੇ ਅੱਛੇ ਦਿਨ

ਸਲੱਗ 1 : ਕਈ ਸ਼ਹਿਰਾਂ ਵਿਚ ਪੈਟਰੋਲ ਨੇ ਮਾਰਿਆ ਸੈਂਕੜਾ
ਸਲੱਗ 2 : ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ‘ਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪਾਰ

ਵੀਓ 01 : ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਨਾਹਰਾ ਦਿੱਤਾ ਸੀ ਕਿ ਅੱਛੇ ਦਿਨ ਆਨੇ ਵਾਲੇ ਹੈਂ। ਭਾਰਤ ਵਾਸੀ ਸੋਚ ਰਹੇ ਸਨ ਕਿ ਸ਼ਾਇਦ ਮੋਦੀ ਸਰਕਾਰ ਦੇ ਆਉਣ ਨਾਲ ਸਾਡੇ ਵੀ ਅੱਛੇ ਦਿਨ ਆ ਜਾਣਗੇ। ਅੱਛੇ ਦਿਨਾਂ ਦੀ ਉਡੀਕ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਭਾਰਤ ਵਾਸੀਆਂ ਦੀ ਨਾਨੀ ਯਾਦ ਕਰਵਾ ਦਿੱਤੀ ਏ ਅਤੇ ਲੋਕ ਸੋਚ ਰਹੇ ਨੇ ਕਿ ਸ਼ਾਇਦ ਮੋਦੀ ਸਰਕਾਰ ਦੇ ਇਹੀ ਅੱਛੇ ਦਿਨ ਹੋਣਗੇ।
ਕੋਰੋਨਾ ਮਹਾਮਾਰੀ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀ ਚਿੰਤਾ ਨੂੰ ਹੋਰ ਵਧਾ ਦਿੱਤੀ ਏ। ਮਈ ਮਹੀਨੇ ‘ਚ 15ਵੀਂ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਏ। ਇਸ ਵਾਧੇ ਦੇ ਨਾਲ ਮੁੰਬਈ ਵਿੱਚ ਪੈਟਰੋਲ ਦਾ ਰੇਟ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਏ। ਜਦੋਂਕਿ ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 93 ਰੁਪਏ 94 ਪੈਸੇ ਪ੍ਰਤੀ ਲਿਟਰ ਜਦਕਿ ਡੀਜਲ 84 ਰੁਪਏ 89 ਪੈਸੇ ਪ੍ਰਤੀ ਲਿਟਰ ਹੋ ਗਿਆ ਹੈ। ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਨੇ।

ਵੀਓ 02 : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਇਸ ਬੇਤਹਾਸ਼ਾ ਵਾਧੇ ਨੇ ਆਮ ਲੋਕਾਂ ‘ਤੇ ਵੱਡਾ ਬੋਝ ਪਾਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖੁੱਲ੍ਹੀ ਮੰਡੀ ਨਾਲ ਜੋੜੀਆਂ ਗਈਆਂ ਹਨ। ਇਸ ਲਈ ਤੇਲ ਦੀਆਂ ਕੀਮਤਾਂ ਵਧਣ ਮੌਕੇ ਸਰਕਾਰੀ ਬੁਲਾਰਿਆਂ ਵਲੋਂ ਕਿਹਾ ਜਾਂਦਾ ਹੈ ਕਿ ਕੀਮਤਾਂ ਸਰਕਾਰ ਨੇ ਨਹੀਂ ਸਗੋਂ ਅੰਤਰਰਾਸ਼ਟਰੀ ਬਾਜ਼ਾਰ ਵਲੋਂ ਵਧਾਈਆਂ ਗਈਆਂ ਨੇ। ਪਰੰਤੂ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਘਟਦੀਆਂ ਹਨ ਤਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕਰਕੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਂਦੀ।

ਵੀਓ 03 : ਲੰਘੇ ਸਾਲ ਦੌਰਾਨ ਕਰੋਨਾ ਦੇ ਕਹਿਰ ਕਾਰਨ ਵਿਸ਼ਵ ਦੇ ਬਹੁਤੇ ਦੇਸ਼ਾਂ ਵਿਚ ਤਾਲਾਬੰਦੀ ਅਤੇ ਪਾਬੰਦੀਆਂ ਲਾਗੂ ਸਨ ਤਾਂ ਪੈਟਰੋਲੀਅਮ ਪਦਾਰਥਾਂ ਦੀ ਮੰਗ ਬੇਹੱਦ ਘਟ ਜਾਣ ਕਾਰਨ ਅੰਤਰਰਾਸ਼ਟਰੀ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਮੂਧੇ ਮੂੰਹ ਜਾ ਡਿੱਗੀਆਂ ਸਨ। ਪਰੰਤੂ ਉਸ ਸਮੇਂ ਵੀ ਭਾਰਤ ਵਿਚ ਤੇਲ ਦੀਆਂ ਕੀਮਤਾਂ ਨਵੇਂ ਸਿਖਰਾਂ ਵੱਲ ਜਾ ਰਹੀਆਂ ਸਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੁੰਦੇ ਵਾਧੇ ਦਾ ਵੱਡਾ ਕਾਰਨ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਇਆ ਜਾਂਦਾ ਟੈਕਸ, ਸੈੱਸ, ਵੈਟ ਆਦਿ ਵੀ ਹੈ। 2016 ਵਿਚ ਕੇਂਦਰ ਸਰਕਾਰ ਨੇ ਵਸਤੂ ਤੇ ਸੇਵਾ ਟੈਕਸ (ਜੀ.ਐਸ.ਟੀ.) ਨੂੰ ਲਾਗੂ ਕਰ ਕੇ ਵੱਡੇ ਸੁਧਾਰ ਕਰਨ ਦਾ ਦਾਅਵਾ ਕੀਤਾ ਸੀ ਪਰ ਪੈਟਰੋਲ ਅਤੇ ਡੀਜ਼ਲ ਨੂੰ ਇਸ ਦੇ ਘੇਰੇ ਤੋਂ ਬਾਹਰ ਰੱਖਿਆ ਗਿਆ। ਜੀ.ਐਸ.ਟੀ. ਅਧੀਨ ਕਿਸੇ ਵਸਤੂ ਉਤੇ 28 ਫੀਸਦੀ ਤੱਕ ਟੈਕਸ ਲਗਾਇਆ ਜਾ ਸਕਦਾ ਏ ਪਰ ਮੌਜੂਦਾ ਸਮੇਂ ਵਿਚ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ‘ਤੇ 50 ਫੀਸਦੀ ਤੋਂ ਵਧੇਰੇ ਟੈਕਸ ਵਸੂਲਿਆ ਜਾਂਦਾ ਏ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਨੇ ਲੋਕਾਂ ਵਿਚ ਬੇਚੈਨੀ ਪੈਦਾ ਕਰ ਦਿੱਤੀ ਏ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …