2.6 C
Toronto
Friday, November 7, 2025
spot_img
Homeਪੰਜਾਬਜਗਰਾਉਂ 'ਚ ਹੋਈ ਦੋ ਥਾਣੇਦਾਰਾਂ ਦੀ ਹੱਤਿਆ ਦਾ ਮਾਮਲਾ

ਜਗਰਾਉਂ ‘ਚ ਹੋਈ ਦੋ ਥਾਣੇਦਾਰਾਂ ਦੀ ਹੱਤਿਆ ਦਾ ਮਾਮਲਾ

ਆਰੋਪੀ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਜਗਰਾਉਂ ਦੋ ਛੋਟੇ ਠਾਣੇਦਾਰਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਦੋ ਮੇਨ ਸੂਟਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੇ ਨਾਂ ਦਰਸਨ ਸਿੰਘ ਅਤੇ ਬਲਜਿੰਦਰ ਸਿੰਘ ਹਨ ਅਤੇ ਇਹ ਦੋਵੇਂ ਇਸ ਕੇਸ ‘ਚ ਭਗੌੜੇ ਸਨ। ਇਹ ਗ੍ਰਿਫਤਾਰੀ ਮੱਧ ਪ੍ਰਦੇਸ ਦੇ ਗਵਾਲੀਅਰ ‘ਚੋਂ ਕੀਤੀ ਗਈ ਦੱਸੀ ਜਾਂਦੀ ਹੈ। ਪੰਜਾਬ ਪੁਲਿਸ ਨੇ ਇਸ ਦੀ ਪੁਸ਼ਟੀ ਅਜੇ ਨਹੀਂ ਕੀਤੀ ਪਰ ਪੁਲੀਸ ਟੀਮ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਯਾਦ ਰਹੇ ਕਿ ਜਗਰਾਉਂ ਸੀ ਆਈ ਏ ਸਟਾਫ ਦੇ ਏ ਐਸ ਆਈ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਬੱਬੀ ਨੂੰ ਲੰਘ 5 ਮਈ ਨੂੰ ਗੈਂਗਸਟਰ ਜੈਪਾਲ ਅਤੇ ਉਹਦੇ ਤਿੰਨ ਸਾਥੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਚ ਪੰਜਾਬ ਪੁਲਿਸ ਨੇ ਬਲਜਿੰਦਰ ਸਿੰਘ ਬੱਬੀ ਵਾਸੀ ਮਾਹਲਾ ਖੁਰਦ ਮੋਗਾ ਤੇ ਦਰਸ਼ਨ ਸਿੰਘ ਵਾਸੀ ਸਹੌਲੀ ਨੂੰ ਗ੍ਰਿਫਤਾਰ ਕਰ ਲਿਆ। ਦਰਸ਼ਨ ਸਿੰਘ ਦੀ ਪਤਨੀ ਜਗਰਾਉਂ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤੀ ਜਾ ਚੁੱਕੀ ਹੈ।

RELATED ARTICLES
POPULAR POSTS