Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿਖੇ ਐਸ ਜੀ ਪੀ ਸੀ ਨੇ ਲਗਾਇਆ ਮੁਫ਼ਤ ਕੋਰੋਨਾ ਵੈਕਸੀਨ ਕੈਂਪ

ਸ੍ਰੀ ਹਰਿਮੰਦਰ ਸਾਹਿਬ ਵਿਖੇ ਐਸ ਜੀ ਪੀ ਸੀ ਨੇ ਲਗਾਇਆ ਮੁਫ਼ਤ ਕੋਰੋਨਾ ਵੈਕਸੀਨ ਕੈਂਪ

ਬੀਬੀ ਜਗੀਰ ਕੌਰ ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਉਦਘਾਟਨ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਲਗਾਏ ਜਾਣਗੇ ਮੁਫ਼ਤ ਕੈਂਪ
ਅੰਮ੍ਰਿਤਸਰ : ਜਦੋਂ ਵੀ ਕਦੇ ਦੇਸ਼ ਨੂੰ ਕਿਸੇ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਮੁਸੀਬਤ ਦੇ ਸਮੇਂ ਵਿਚ ਸਿੱਖ ਧਰਮ ਮਦਦ ਦੇ ਲਈ ਹਮੇਸ਼ਾਂ ਹੀ ਸਭ ਤੋਂ ਅੱਗੇ ਹੁੰਦੈ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਐ।
ਕੈਂਪ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਠੀਕ ਤਰ੍ਹਾਂ ਜ਼ਿੰਮੇਵਾਰ ਨਾ ਨਿਭਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਨੁਕਤਾਚੀਨੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅਜਿਹੇ ਕੋਰੋਨਾ ਵੈਕਸੀਨ ਕੈਂਪ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਲਗਾਏ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 53 ਲੱਖ ਰੁਪਏ ਦੀ ਕੋਵੈਕਸੀਨ ਖਰੀਦੀ ਗਈ ਏ, ਜੋ ਸੰਗਤਾਂ ਨੂੰ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਕੇਅਰ ਸੈਂਟਰ ਖੋਲ੍ਹ ਕੇ ਕਰੋਨਾ ਪੀੜਤ ਮਰੀਜ਼ਾਂ ਦੀ ਮਦਦ ਕੀਤੀ ਸੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …