ਅੰਮਿ੍ਰਤਸਰ/ਬਿਊਰੋ ਨਿਊਜ਼
ਕਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਘੰਟਾ ਘਰ ਵਿਖੇ ਚੱਲ ਰਿਹਾ ਮੁਫ਼ਤ ਕਰੋਨਾ ਟੀਕਾਕਰਨ ਕੈਂਪ ਤੀਜੇ ਦਿਨ ਵੀ ਜਾਰੀ ਰਿਹਾ। ਇਸ ਕੈਂਪ ਦਾ ਉਦਘਾਟਨ 29 ਮਈ ਨੂੰ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ ਸੀ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ 53 ਲੱਖ ਰੁਪਏ ਨਾਲ 5 ਹਜਾਰ ਵੈਕਸੀਨ ਡੋਜ਼ ਦੀ ਖ਼ਰੀਦ ਕੀਤੀ ਗਈ ਤੇ ਹੋਰ ਵੈਕਸੀਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ ਤੱਕ ਅੱਜ ਇਹ ਕੈਂਪ ਜਾਰੀ ਰਿਹਾ ਤੇ ਕੱਲ੍ਹ ਵੀ ਜਾਰੀ ਰਹੇਗਾ।
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਮੁਫ਼ਤ ਕਰੋਨਾ ਵੈਕਸੀਨੇਸ਼ਨ ਕੈਂਪ ਤੀਜੇ ਦਿਨ ਵੀ ਰਿਹਾ ਜਾਰੀ
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …