22.9 C
Toronto
Sunday, July 19, 2026
spot_img
Homeਭਾਰਤਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੁਣ 3 ਜੂਨ...

ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੁਣ 3 ਜੂਨ ਨੂੰ ਹੋਵੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਟਾਲੀ ਜਾਵੇ। ਅਦਾਲਤ ਨੇ ਕਿਹਾ ਕਿ ਵਿਦਿਆਰਥੀ ਉਮੀਦ ਕਰ ਰਹੇ ਹਨ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਪਾਲਸੀ ਲਾਗੂ ਕੀਤੀ ਜਾਵੇਗੀ ਪਰ ਜੇ ਸਰਕਾਰ ਪਿਛਲੇ ਸਾਲ ਤੋਂ ਹਟ ਕੇ ਇਨ੍ਹਾਂ ਪ੍ਰੀਖਿਆਵਾਂ ਬਾਰੇ ਫੈਸਲਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਵਿਸ਼ੇਸ਼ ਕਾਰਨ ਦੱਸਣੇ ਪੈਣਗੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨੂੰ ਨਿਰਧਾਰਿਤ ਕਰ ਦਿੱਤੀ।

 

RELATED ARTICLES
POPULAR POSTS