ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਖੀਰਨੀਆਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਦਾ ਝਾੜੂ ਫੜਿਆ। ਇਸ ਤੋਂ ਇਲਾਵਾ ਕਾਂਗਰਸੀ ਆਗੂ ਰਣਜੀਤ ਸਿੰਘ ਲੁਧਿਆਣਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਤੇ ਵਿਧਾਇਕ ਵੀ ਆਪਣੇ ਅਹੁਦਿਆਂ ਨੂੰ ਬਚਾਉਣ ਲਈ ਦਿੱਲੀ ਗਏ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …