Breaking News
Home / ਪੰਜਾਬ / ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਸ਼ੁਰੂ

ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਸ਼ੁਰੂ

logo-2-1-300x105ਫਤਹਿਗੜ੍ਹ ਸਾਹਿਬ : ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪਛੜ ਕੇ ਰਵਾਨਾ ਹੋਇਆ। ઠਇਸ ਮੌਕੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ઠਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਦਮਦਮਾ ਸਾਹਿਬ ਦੇ ਜਥੇਦਾਰ ਸੰਤ ઠਬਲਜੀਤ ਸਿੰਘ ਦਾਦੂਵਾਲ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਪੰਜ ਪਿਆਰੇ ਭਾਈ ਰੇਸ਼ਮ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੁਖ ਸਿੰਘ, ઠਭਾਈ ਨਿਸ਼ਾਨ ਸਿੰਘ ਅਤੇ ਭਾਈ ਈਸ਼ਰ ਜੋਤ ਸਿੰਘ ਹਾਜ਼ਰ ਸਨ।ਇਕੱਠ ਨੂੰ ਸੰਬੋਧਨ  ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਜ਼ਿੰਦਗੀ ਦੀ ਨਵੀਂ ਕਿਰਨ ਦਿਖਾਉਣਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਨਸ਼ਿਆਂ ਵਿੱਚ ਗਲਤਾਨ ਹੋਣ ਲਈ ਮੌਜੂਦਾ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਤਾਕਤਾਂ ਸਰਕਾਰ ਦੇ ਮੋਢੇ ‘ਤੇ ਨਸ਼ੇ ਵਾਲੀ ਬੰਦੂਕ ਰੱਖ ਕੇ ਸੂਬੇ ਦੀ ਨੌਜਵਾਨੀ ਨੂੰ ਖ਼ਤਮ ਕਰਨ ਵਿੱਚ ਲੱਗੀਆਂ ਹੋਈਆਂ ਹਨ, ਜਿਸ ਨਾਲ ਪੰਥ ਵੀ ਖ਼ਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਵਿੱਚ ਅਜਿਹੀ ਹਰੇਕ ਜਥੇਬੰਦੀ ਤੇ ਪਾਰਟੀ ਸ਼ਾਮਲ ਹੋ ਸਕਦੀ ਹੈ, ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲ ਦੇਖਣਾ ਚਾਹੁੰਦੀ ਹੋਵੇ। ਜਥੇਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਧਰਮ ਗ੍ਰੰਥਾਂ ਦੀ ਬੇਅਦਬੀ ਹੋਈ ਹੈ ਪਰ ਸਰਕਾਰ ਇਨ੍ਹਾਂ ਨੂੰ ਰੋਕਣ ਲਈ ਕੋਈ ਠੋਸ ਉਪਰਾਲੇ ਨਹੀਂ ਕਰ ਸਕੀ ਹੈ। ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਜਥੇਦਾਰਾਂ ਨੇ ਦੱਸਿਆ ਕਿ ਇਹ ਮਾਰਚ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ 15 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …