21.8 C
Toronto
Sunday, October 5, 2025
spot_img
Homeਭਾਰਤਦਿੱਲੀ ’ਚ ਸ਼ਰਾਬ ਦੀ ਹੋਮ ਡਲਿਵਰੀ

ਦਿੱਲੀ ’ਚ ਸ਼ਰਾਬ ਦੀ ਹੋਮ ਡਲਿਵਰੀ

ਐਪ ਅਤੇ ਪੋਰਟਲ ਜ਼ਰੀਏ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਵੇਗੀ ਘਰ ਤੱਕ ਡਲਿਵਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਅਤੇ ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਵਿਚ ਵੀ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਫੈਸਲਾ ਲਿਆ। ਨਵੇਂ ਆਬਕਾਰੀ ਨਿਯਮਾਂ ਦੇ ਮੁਤਾਬਕ ਐਲ 13 ਲਾਇਸੈਂਸ ਧਾਰਕ ਹੀ ਸ਼ਰਾਬ ਦੀ ਹੋਮ ਡਲਿਵਰੀ ਕਰ ਸਕਣਗੇ। ਦਿੱਲੀ ਵਿਚ ਇਸ ਵਾਰ ਲਾਕਡਾਊਨ ਲੱਗਣ ਤੋਂ ਪਹਿਲਾਂ ਸ਼ਰਾਬ ਦੀਆਂ ਦੁਕਾਨਾਂ ’ਤੇ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਕਨਫੈਡਰੇਸ਼ਨ ਆਫ ਇੰਡੀਅਨ ਐਲਕੋਲਿਕ ਬੇਵਰੇਜ ਕੰਪਨੀਜ਼ ਨੇ ਸਰਕਾਰ ਕੋਲੋਂ ਸ਼ਰਾਬ ਦੀ ਹੋਮ ਡਿਲਵਰੀ ਦੀ ਮੰਗ ਕੀਤੀ ਸੀ। ਧਿਆਨ ਰਹੇ ਕਿ ਦਿੱਲੀ ਵਿਚ ਸ਼ਰਾਬ ਪੀਣ ਲਈ ਪਹਿਲਾਂ ਉਮਰ ਹੱਦ 25 ਸਾਲ ਨਿਰਧਾਰਤ ਕੀਤੀ ਗਈ ਸੀ, ਜਿਸ ਨੂੰ ਹੁਣ ਘਟਾ ਕੇ 21 ਸਾਲ ਕਰ ਦਿੱਤਾ ਗਿਆ। ਮਹਾਰਾਸ਼ਟਰ ਦੀ ਉਦਵ ਠਾਕਰੇ ਸਰਕਾਰ ਨੇ ਲਾਕਡਾਊਨ ਦੌਰਾਨ ਸ਼ਰਾਬ ਦੀ ਹੋਮ ਡਲਿਵਰੀ ਦੀ ਇਜਾਜਤ ਪਹਿਲਾਂ ਹੀ ਦੇ ਦਿੱਤੀ ਸੀ ਅਤੇ ਟੋਕਨ ਸਿਸਟਮ ਦੇ ਜ਼ਰੀਏ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਵਿਚ ਵੀ ਲੰਘੀ 10 ਮਈ ਤੋਂ ਸ਼ਰਾਬ ਦੀ ਹੋਮ ਡਲਿਵਰੀ ਦੀ ਇਜਾਜਤ ਦਿੱਤੀ ਜਾ ਚੁੱਕੀ ਹੈ।

 

RELATED ARTICLES
POPULAR POSTS