ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਲਗਾਇਆ ਗਿਆ ਮੁਫ਼ਤ ਕਰੋਨਾ ਵੈਕਸੀਨ ਕੈਂਪ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦੇ ਤਿੰਨ ਦਿਨਾਂ ਦੌਰਾਨ ਅੱਠ ਸੌ ਦੇ ਕਰੀਬ ਵਿਅਕਤੀ ਮੁਫ਼ਤ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ।