ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦਾ ਮਸਲਾ ਹੱਲ ਕਰਨ ਲਈ ਬਣਾਈ ਗਈ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਲੜਾਈ ਨਹੀਂ ਹੈ। ਮੇਰੀ ਲੜਾਈ ਮੁੱਦਿਆਂ ’ਤੇ ਹੈ। ਉਨ੍ਹਾਂ ਕਿਹਾ ਮੇਰਾ ਸਟੈਂਡ ਜੋ ਪਹਿਲੇ ਸੀ ਉਹ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਮੈਂ 2019 ਵਿਚ ਹੀ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੰਮ ਤਾਂ ਕੀਤੇ ਹਨ ਪਰ ਜੋ ਫ਼ੈਸਲੇ ਮੁੱਖ ਮੰਤਰੀ ਲੈਵਲ ਦੇ ਸਨ ਉਨ੍ਹਾਂ ਉੱਪਰ ਕੋਈ ਕੰਮ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਮਸਲੇ ਜਲਦੀ ਹੱਲ ਨਹੀਂ ਹੋਏ ਤਾਂ 2022 ਦੀਆਂ ਚੋਣਾਂ ਵਿਚ ਵੱਡਾ ਨੁਕਸਾਨ ਹੋ ਸਕਦਾ ਹੈ।
Home / ਭਾਰਤ / ਪੰਜਾਬ ਕਾਂਗਰਸ ਦਾ ਮਸਲਾ ਹੱਲ ਨਾ ਹੋਇਆ ਤਾਂ 2022 ਦੀਆਂ ਚੋਣਾਂ ’ਚ ਹੋ ਸਕਦਾ ਵੱਡਾ ਨੁਕਸਾਨ : ਪਰਗਟ ਸਿੰਘ
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …