ਮਲੇਕੋਟਲਾ ਜ਼ਿਲ੍ਹੇ ’ਚ ਤਿੰਨ ਸਬ ਡਵੀਜ਼ਨਾਂ ਸ਼ਾਮਲ ਹੋਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅੱਜ ਬੁੱਧਵਾਰ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ ਨੂੰ, ਸਬ ਡਿਵੀਜ਼ਨ-ਕਮ -ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਇਸਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਵੀਜ਼ਨਾਂ ਮਲੇਰਕੋਟਲਾ, ਅਹਿਮਦਗੜ੍ਹ ਤੇ ਅਮਰਗੜ੍ਹ ਸ਼ਾਮਿਲ ਹੋਣਗੀਆਂ। ਜ਼ਿਕਰਯੋਗ ਹੈ ਕਿ ਮਲੇਰਕੋਟਲਾ ਜ਼ਿਲ੍ਹੇ ’ਚ 192 ਪਿੰਡ, 62 ਪਟਵਾਰ ਸਰਕਲ ਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੀ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …