ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੇਟ ਕੀਤੇ ਤੈਅ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਰੋਨਾ ਪੀੜਤਾਂ ਨੂੰ ਰਾਹਤ ਦੇਣ ਵਾਲਾ ਇਕ ਵੱਡਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਕਰੋਨਾ ਦੇ ਇਲਾਜ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾਂਦੀ ਮਨਮਾਨੀ ਨੂੰ ਠੱਲ੍ਹ ਪਾਉਣ ਲਈ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਦੇ ਅਨੁਸਾਰ ਮਹਾਰਾਸ਼ਟਰ ਦੇ ਸਾਰੇ ਸ਼ਹਿਰਾਂ ਨੂੰ ਏ, ਬੀ ਅਤੇ ਸੀ ਕੈਟਾਗਿਰੀ ’ਚ ਰੱਖ ਕੇ ਕਰੋਨਾ ਪੀੜਤਾਂ ਦੇ ਇਲਾਜ ਲਈ ਰੇਟ ਤੈਅ ਕੀਤੇ ਗਏ ਹਨ। ਅਜਿਹੇ ’ਚ ਕੋਈ ਵੀ ਪ੍ਰਾਈਵੇਟ ਹਸਪਤਾਲ ਜਾਰੀ ਹਦਾਇਤ ਤੋਂ ਵੱਧ ਬਿਲ ਨਹੀਂ ਬਣਾ ਸਕਦਾ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …