ਬਠਿੰਡਾ/ਬਿਊਰੋ ਨਿਊਜ਼
ਬਠਿੰਡਾ-ਡੱਬਵਾਲੀ ਰੋਡ ’ਤੇ ਲੰਘੀ ਰਾਤ ਹੋਏ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪਥਰਾਲਾ ਚੌਕੀ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਨੂੰ ਬਠਿੰਡਾ-ਡੱਬਵਾਲੀ ਸੜਕ ’ਤੇ ਪਿੰਡ ਪਥਰਾਲਾ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ’ਚ ਕਾਰ ਸਵਾਰ ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

