‘ਆਪ’ ਦੇ ਦੋ ਬਾਗੀ ਵਿਧਾਇਕਾਂ ਨੇ ਕਾਂਗਰਸ ਦਾ ਪੱਲਾ ਫੜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਸਣੇ ਤਿੰਨ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਰਿਹਾਇਸ਼ ’ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਮੌੜ ਤੋਂ ਬਾਗੀ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਭਦੌੜ ਤੋਂ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ। ਕੈਪਟਨ ਨੇ ਦੱਸਿਆ ਕਿ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਏਆਈਸੀਸੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …