2.3 C
Toronto
Wednesday, January 7, 2026
spot_img
Homeਭਾਰਤਸੀਬੀਐੱਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ

ਸੀਬੀਐੱਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ

ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਫੈਸਲਾ: ਮੋਦੀ
ਨਵੀਂ ਦਿੱਲੀ : ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਦੀ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ। ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ‘ਚੋਂ ਪ੍ਰੀਖਿਆ ਸਬੰਧੀ ਬੇਚੈਨੀ ਖਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ ਤੇ ਇਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੰਗਲਵਾਰ ਨੂੰ ਹੋਈ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਤੇ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਮੌਜੂਦ ਸਨ।
ਸੀਆਈਐੱਸਸੀਈ ਨੇ ਵੀ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕੀਤੀ
ਨਵੀਂ ਦਿੱਲੀ : ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਐੱਸਸੀਈ) ਨੇ ਕਰੋਨਾ ਮਹਾਮਾਰੀ ਨੂੰ ਦੇਖਦਿਆਂ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰ ਦਿੱਤੀ ਹੈ। ਸਕੱਤਰ ਗੈਰੀ ਅਰਥੂਨ ਨੇ ਕਿਹਾ ਬਦਲਵੇਂ ਮੁਲਾਂਕਣ ਮਾਪਦੰਡ (ਅਲਟਰਨੇਟਿਵ ਅਸੈੱਸਮੈਂਟ ਕਰਾਈਟੀਰੀਆ) ਦਾ ਐਲਾਨ ਛੇਤੀ ਕੀਤਾ ਜਾਵੇਗਾ।

RELATED ARTICLES
POPULAR POSTS