Breaking News
Home / ਭਾਰਤ / ਪੰਜਾਬ ਅਤੇ ਯੂ.ਪੀ. ਸਮੇਤ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਕਰਵਾਉਣ ਲਈ ਚੋਣ ਕਮਿਸ਼ਨ ਤਿਆਰ

ਪੰਜਾਬ ਅਤੇ ਯੂ.ਪੀ. ਸਮੇਤ 5 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਕਰਵਾਉਣ ਲਈ ਚੋਣ ਕਮਿਸ਼ਨ ਤਿਆਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਲੇ ਸਾਲ ਦੇ ਸ਼ੁਰੂ ‘ਚ ਪੰਜਾਬ ਤੇ ਯੂ.ਪੀ. ਸਮੇਤ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਤੈਅ ਸਮੇਂ ‘ਤੇ ਹੋ ਸਕਦੀਆਂ ਹਨ।
ਚੋਣ ਕਮਿਸ਼ਨ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਕਰਵਾਉਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਸਾਲ 2022 ‘ਚ ਯੂ.ਪੀ., ਪੰਜਾਬ, ਗੋਆ, ਮਨੀਪੁਰ ਤੇ ਉਤਰਾਖੰਡ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਾਰਤੀ ਚੋਣ ਕਮਿਸ਼ਨ ਨੇ ਇਸ ਬਾਰੇ ਟਵੀਟ ਕਰਕੇ ਕਿਹਾ ਹੈ ਕਿ ਉਸ ਨੂੰ ਪੰਜ ਸੂਬਿਆਂ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਕਰਵਾਉਣ ਸਬੰਧੀ ਪੂਰਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਕਰੋਨਾ ਕਾਰਨ ਬਣੇ ਹਾਲਾਤ ‘ਚ ਇਹ ਵੀ ਚਰਚਾ ਛਿੜੀ ਹੋਈ ਹੈ ਕਿ ਕੀ ਅਗਲੇ ਸਾਲ ਪੰਜ ਸੂਬਿਆਂ ‘ਚ ਚੋਣਾਂ ਹੋਣਾ ਸੰਭਵ ਹੈ। ਇਸ ਬਾਰੇ ਚੋਣ ਕਮਿਸ਼ਨ ਵਲੋਂ ਆਖਿਆ ਗਿਆ ਹੈ ਕਿ ਉਹ ਤੈਅ ਸਮੇਂ ‘ਤੇ ਚੋਣਾਂ ਕਰਵਾਉਣ ਦੇ ਸਮਰੱਥ ਹੈ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ ਸਣੇ ਕਈ ਰਾਜਾਂ ‘ਚ ਮਹਾਂਮਾਰੀ ਦੌਰਾਨ ਚੋਣ ਕਮਿਸ਼ਨ ਨੂੰ ਚੋਣਾਂ ਕਰਵਾਉਣ ਦਾ ਚੰਗਾ ਤਜਰਬਾ ਮਿਲਿਆ ਹੈ।

 

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …