ਮੁਹਾਲੀ/ਬਿਊਰੋ ਨਿਊਜ਼
ਦੇਸ਼ ਦੇ 70ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਥੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਸੂਬਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ઠਅਮਨ-ਸ਼ਾਂਤੀ, ਆਪਸੀ ਭਾਈਚਾਰੇ ਨੂੰ ਢਾਹ ਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਘਿਨੌਣੇ ઠਕਾਰਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਸਮਾਜ ਵਿਰੋਧੀ ਸ਼ਕਤੀਆਂ ઠਸੂਬੇ ਵਿੱਚ ਸ਼ਾਂਤੀ ਅਤੇ ਵਿਕਾਸ ਦੇ ਮਾਹੌਲ ਨੂੰ ਤਹਿਸ-ਨਹਿਸ ਕਰਨ ਦੀਆਂ ਕੋਸ਼ਿਸ਼ਾਂ ਕਰ ઠਰਹੀਆਂ ਹਨ। ਉਨ੍ਹਾਂ ਪੰਜਾਬ ਦੀ ਖ਼ੁਸ਼ਹਾਲੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ઠਬੁਨਿਆਦੀ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਠੋਸ ਕਦਮ ਚੁੱਕੇ ਗਏ ઠਹਨ, ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਧੂ ਬਿਜਲੀ ਪੈਦਾ ਕਰਨਾ ਵਾਲਾ ਸੂਬਾ ਬਣ ਗਿਆ ਹੈ। ਉਦਯੋਗ, ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬੀਆਂ ਵੱਲੋਂ ਆਜ਼ਾਦੀ ਦੇ ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਨੂੰ ਵੀ ਯਾਦ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਪੁਲਿਸ, ਰਿਕੂਰਟਮੈਂਟ ਟਰੇਨਿੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨ ਖੇਲਾਂ, ਪੰਜਾਬ ਪੁਲੀਸ ਅਕੈਡਮੀ ਫਿਲੌਰ, ਪੰਜਾਬ ਆਰਮਰਡ ਪੁਲੀਸ (ਪੀ.ਏ.ਪੀ) ਜਲੰਧਰ, ਐਨਸੀਸੀ ਭਾਰਤ ਸਕਾਊਟ ਐਂਡ ਗਾਈਡਜ਼ ਪਰੇਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ, ਜਿਸ ਦੀ ਅਗਵਾਈ ਓਲੰਪੀਅਨ ਤੇ ਅਰਜਨ ਐਵਾਰਡੀ ਡੀਐਸਪੀ ਰਾਜਪਾਲ ਸਿੰਘ ਨੇ ਕੀਤੀ। ਇਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਰੂਪਨਗਰ ਰੇਂਜ ਦੇ ਡੀਆਈ ਗੁਰਸ਼ਰਨ ਸਿੰਘ ਸੰਧੂ, ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਪੀ ਅਸ਼ੀਸ਼ ਕਪੂਰ ਤੇ ਵਰਿੰਦਰ ਸਿੰਘ ਬਰਾੜ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ 32 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …