ਅਮਰੀਕੀ ਉਪ ਰਾਸ਼ਟਰਪਤੀ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਰੋਨਾ ਟੀਕਿਆਂ ਦੀ ਆ ਰਹੀ ਸਮੱਸਿਆ ‘ਤੇ ਵੀ ਚਰਚਾ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਜਿਸ ਤੋਂ ਬਾਅਦ ਇਹ ਕਿਹਾ ਜਾ ਰਿਹਾ ਹੈ ਕਿ ਭਾਰਤ ਵਿਚ ਕਰੋਨਾ ਟੀਕਿਆਂ ਦੀ ਘਾਟ ਦੂਰ ਹੋ ਜਾਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਅਮਰੀਕਾ ਦੇ ਹੋਰ ਦੇਸ਼ਾਂ ਨੂੰ ਕਰੋਨਾ ਰੋਕੂ ਟੀਕੇ ਸਪਲਾਈ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਮਰੀਕਾ ਦੀ ਉਪ ਰਾਸ਼ਟਰਪਤੀ ਨੂੰ ਕਰੋਨਾ ਹਾਲਾਤ ਠੀਕ ਹੋਣ ਤੋਂ ਬਾਅਦ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਹੋਰ ਦੇਸ਼ਾਂ ਵਿਚ 2.5 ਕਰੋੜ ਕਰੋਨਾ ਰੋਕੂ ਡੋਜ਼ ਭੇਜਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਚਾਰ ਜੁਲਾਈ ਤਕ ਇਨ੍ਹਾਂ ਦੇਸ਼ਾਂ ਨੂੰ 8 ਕਰੋੜ ਡੋਜ਼ ਭੇਜੀਆਂ ਜਾਣਗੀਆਂ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …