ਕੋਵਿਡ ਰੋਕੂ ਵੈਕਸੀਨ ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ ਰੋਕੂ ਵੈਕਸੀਨ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਦੀ ਪ੍ਰਧਾਨਗੀ ਹੇਠ ਕੋਵਿਡ-19 ਬਾਰੇ ਸੂਬਾਈ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤਾ ਗਿਆ। ਸ਼ਾਹ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਜੋ ਟੀਕੇ ਨਹੀਂ ਲਗਾਉਂਦੇ ਉਨ੍ਹਾਂ ਦੀ ਤਨਖਾਹ ਜੁਲਾਈ ਤੋਂ ਬੰਦ ਹੋ ਜਾਵੇਗੀ।