ਹੁਣ ਨਵਜੋਤ ਸਿੱਧੂ ਫੜ ਸਕਦੇ ਹਨ ਕਾਂਗਰਸ ਦਾ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਨੂੰ ਅਲਵਿਦਾ ਕਹਿਣ ਵਾਲੇ ਨਵਜੋਤ ਸਿੰਘ ਸਿੱਧੂ ਦੀ ਆਮ ਆਦਮੀ ਪਾਰਟੀ ਨਾਲ ਗੱਲਬਾਤ ਕਿਸੇ ਸਿਰੇ ਨਹੀਂ ਲੱਗੀ ਹੈ। ਹੁਣ ਸਿੱਧੂ ਨੇ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਬਦਲ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ। ਉੱਧਰ, ਕਾਂਗਰਸੀ ਸੂਤਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਸਿੱਧੂ ਨਾਲ ਸੰਪਰਕ ਕਰ ਲਿਆ ਹੈ ਗੱਲਬਾਤ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ‘ਆਪ’ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦਾ ਨਾਂ ਪੇਸ਼ ਕਰਨ ਦੀ ਸ਼ਰਤ ਰੱਖੀ ਸੀ। ਕੇਜਰੀਵਾਲ ਤੇ ਸਿੱਧੂ ਵਿਚਾਲੇ ਆਖਰੀ ਵਾਰ ਪਿਛਲੇ ਸ਼ੁੱਕਰਵਾਰ ਗੱਲਬਾਤ ਹੋਈ ਸੀ ਪਰ ਕੋਈ ਸਿੱਟਾ ਨਹੀਂ ਨਿਕਲਿਆ। ਸਿੱਧੂ ਨੇ ਹੁਣ ‘ਆਪ’ ਵਿੱਚ ਸ਼ਾਮਲ ਹੋਣ ਦਾ ਵਿਚਾਰ ਛੱਡ ਦਿੱਤਾ ਹੈ।ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੇ ਕਾਂਗਰਸ ਵਿੱਚ ਆਉਣ ਦੇ ਰਾਹ ਵਿੱਚ ਪੰਜਾਬ ਦੇ ਕਈ ਆਗੂ ਅੜਿੱਕਾ ਬਣੇ ਹੋਏ ਹਨ। ਇਨ੍ਹਾਂ ਵਿੱਚ ਸਭ ਤੋਂ ਉੱਪਰ ਨਾਂ ਮਨਪ੍ਰੀਤ ਸਿੰਘ ਬਾਦਲ ਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …