Breaking News
Home / ਦੁਨੀਆ / ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣ ਦੀ ਸਾਨੂੰ ਕੋਈ ਕਾਹਲੀ ਨਹੀਂ : ਟਰੂਡੋ

ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣ ਦੀ ਸਾਨੂੰ ਕੋਈ ਕਾਹਲੀ ਨਹੀਂ : ਟਰੂਡੋ

ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ। ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਵੈਕਸੀਨੇਸ਼ਨ ਦਾ ਸਿਲਸਿਲਾ ਤੇਜ਼ ਹੋਣ ਤੋਂ ਬਾਅਦ ਰੀਓਪਨਿੰਗ ਪਲੈਨ ਤੇਜ਼ੀ ਨਾਲ ਲਾਗੂ ਕਰਨ ਦੀ ਮੰਗ ਵਧੀ ਹੈ। ਪਿਛਲੇ ਹਫਤੇ ਵਾੲ੍ਹੀਟ ਹਾਊਸ ਨੇ ਆਖਿਆ ਸੀ ਕਿ ਉਨ੍ਹਾਂ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਹੈ ਕਿ ਕੈਨੇਡਾ ਨਾਲ ਲੱਗਦੀ ਸਰਹੱਦ ਕਦੋਂ ਜਾਂ ਕਿਵੇਂ ਖੋਲ੍ਹੀ ਜਾਵੇਗੀ। ਪਰ ਬਿਜ਼ਨਸ ਗਰੁੱਪਜ਼ ਤੇ ਵਰਮੌਂਟ ਦੇ ਗਵਰਨਰ ਫਿੱਲ ਸਕੌਟ ‘ਤੇ ਨਿਊ ਯੌਰਕ ਦੇ ਰਿਪਬਲਿਕਨ ਬ੍ਰਾਇਨ ਹਿਗਿਨਜ਼ ਵਰਗੇ ਨੀਤੀਘਾੜਿਆਂ ਵੱਲੋਂ ਦੋਵਾਂ ਦੇਸ਼ਾਂ ਨੂੰ ਠੋਸ ਯੋਜਨਾ ਲਿਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਬਹੁਤ ਸਾਰੇ ਲੋਕ ਸਰਹੱਦ ਨੂੰ ਖੋਲ੍ਹੇ ਜਾਣ ਲਈ ਕਾਹਲੇ ਹਨ, ਪਰ ਪਾਬੰਦੀਆਂ ਵਿੱਚ ਕਿਸੇ ਕਿਸਮ ਦੀ ਵੀ ਢਿੱਲ ਬਹੁਤ ਹੀ ਸਾਵਧਾਨੀ ਨਾਲ ਤੇ ਕੈਨੇਡੀਅਨਜ਼ ਦੀ ਸੇਫਟੀ ਨੂੰ ਧਿਆਨ ਵਿੱਚ ਰੱਖ ਕੇ ਹੀ ਦਿੱਤੀ ਜਾਵੇਗੀ।
ਓਟਵਾ ਵਿੱਚ ਇੱਕ ਨਿਊਜ਼ ਕਾਨਫਰੰਸ ਵਿੱਚ ਟਰੂਡੋ ਨੇ ਆਖਿਆ ਕਿ ਅਸੀਂ ਸਹੀ ਦਿਸ਼ਾ ਵੱਲ ਜਾ ਰਹੇ ਹਾਂ ਪਰ ਅਸੀਂ ਆਪਣੇ ਫੈਸਲੇ ਕੈਨੇਡੀਅਨਜ਼ ਦੇ ਹਿਤਾਂ ਨੂੰ ਧਿਆਨ ਵਿੱਚ ਰੱਖ ਕੇ ਲੈਣੇ ਹਨ ਨਾ ਕਿ ਹੋਰ ਦੇਸ਼ ਕੀ ਚਾਹੁੰਦੇ ਹਨ, ਇਸ ਬਾਰੇ ਸੋਚ ਕੇ ਅਸੀਂ ਆਪਣੇ ਫੈਸਲੇ ਕਰਾਂਗੇ। ਉਨ੍ਹਾਂ ਆਖਿਆ ਕਿ ਟਰੈਵਲ ਸਬੰਧੀ ਪਾਬੰਦੀਆਂ ਵਿੱਚ ਢਿੱਲ ਦੇਣ ਲਈ 75 ਫੀਸਦੀ ਕੈਨੇਡੀਅਨਾਂ ਦਾ ਟੀਕਾਕਰਣ ਹੋਇਆ ਹੋਣਾ ਜ਼ਰੂਰੀ ਹੈ ਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਵਿੱਚ ਵੀ ਕਮੀ ਦਰਜ ਕੀਤੀ ਜਾਣੀ ਜ਼ਰੂਰੀ ਹੈ।

 

Check Also

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਣਨਗੇ ਬਿਲਾਵਲ ਭੁੱਟੋ!

ਪਾਰਟੀ ਦੇ ਆਗੂਆਂ ਨੇ ਬਿਲਾਵਲ ਨੂੰ ਇਸ ਅਹੁਦੇ ਲਈ ਮਨਾਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …