-4.7 C
Toronto
Wednesday, December 3, 2025
spot_img
Homeਪੰਜਾਬਆਮ ਆਦਮੀ ਪਾਰਟੀ ਵੱਲੋਂ 13 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ 13 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

logo-2-1-300x105ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਅੰਮ੍ਰਿਤਸਰ ਵਿੱਚ ਦੂਜੀ ਸੂਚੀ ਵਿਚ 13 ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਵੀ 19 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ।  ਅਟਾਰੀ ਤੋਂ  ਜਸਵਿੰਦਰ ਸਿੰਘ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ, ਸਮਰਾਲਾ ਤੋਂ ਸਰਬੰਸ ਸਿੰਘ ਮਨਕੀ, ਅਮਲੋਹ ਤੋਂ ਗੁਰਪ੍ਰੀਤ ਸਿੰਘ ਭੱਟੀ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ, ਪਟਿਆਲਾ ਰੂਰਲ ਤੋਂ ਕਰਨਵੀਰ ਸਿੰਘ ਟਿਵਾਣਾ, ਘਨੌਰ ਤੋਂ ਅੰਨੂ ਰੰਧਾਵਾ, ਨਾਭਾ ਤੋਂ ਦੇਵ ਮਾਨ, ਮਲੋਟ ਤੋਂ ਬਲਦੇਵ ਸਿੰਘ ਆਜ਼ਾਦ, ਸ਼ਾਮ ਚੁਰਾਸੀ ਤੋਂ ਡਾ. ਰਵਜੋਤ ਸਿੰਘ, ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ ਅਤੇ ਜੈਤੋ ਤੋਂ ਮਾਸਟਰ ਬਲਦੇਵ ਸਿੰਘ ਨੂੰ ‘ਆਪ’ ਨੇ ਉਮੀਦਵਾਰ ਬਣਾਇਆ ਹੈ।

RELATED ARTICLES
POPULAR POSTS