Breaking News
Home / ਪੰਜਾਬ / ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਬਰਦਾਸ਼ਤ ਨਹੀਂ ਕਰਾਂਗੇ : ਵਿੱਜ

ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਬਰਦਾਸ਼ਤ ਨਹੀਂ ਕਰਾਂਗੇ : ਵਿੱਜ

ਅੰਬਾਲਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਜੇਜੇਪੀ ਵਿਧਾਇਕ ਦਵਿੰਦਰ ਬਬਲੀ ਨੂੰ ਟੋਹਾਣਾ ‘ਚ ਘੇਰਨ ਸਮੇਂ ਬਣੀ ਟਕਰਾਅ ਦੀ ਸਥਿਤੀ ਨੂੰ ਲੈ ਕੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਅਜਿਹੇ ਵਿਰੋਧ ਪ੍ਰਦਰਸ਼ਨ ਹਰਿਆਣਾ ਵਿਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਸਿੱਧੇ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕਿਸਾਨ ਆਪਣੇ ਦਾਇਰੇ ਅੰਦਰ ਰਹਿ ਕੇ ਪ੍ਰਦਰਸ਼ਨ ਕਰਨ। ਅੰਬਾਲਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਜ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਆਖਿਆ ਹੋਇਆ ਹੈ ਕਿ ਅੰਦੋਲਨ ਕਰਨਾ ਕਿਸਾਨਾਂ ਦਾ ਅਧਿਕਾਰ ਹੈ, ਪਰ ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣ ਦੇਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਹੀ ਆਗਿਆ ਦਿੱਤੀ ਹੋਈ ਹੈ ਕਿ ਉਹ ਪ੍ਰੋਗਰਾਮ ਵਾਲੀ ਥਾਂ ਤੋਂ 200 ਮੀਟਰ ਦੂਰ ਖੜ੍ਹੇ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ ਪਰ ਟੋਹਾਣਾ ਵਰਗੇ ਤੱਤੇ ਪ੍ਰਦਰਸ਼ਨ ਹੋਏ ਤਾਂ ਬਰਦਾਸ਼ਤ ਨਹੀਂ ਕੀਤੇ ਜਾਣਗੇ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …