Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ 5 ਜੂਨ ਨੂੰ ਸਾੜੀਆਂ ਜਾਣਗੀਆਂ : ਉਗਰਾਹਾਂ

ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ 5 ਜੂਨ ਨੂੰ ਸਾੜੀਆਂ ਜਾਣਗੀਆਂ : ਉਗਰਾਹਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 5 ਜੂਨ ਨੂੰ ਖੇਤੀ ਕਾਨੂੰਨਾਂ ਦੇ ਆਰਡੀਨੈਂਸ ਦੇ ਰੂਪ ਵਿਚ ਆਇਆਂ ਇਕ ਸਾਲ ਹੋਣ ਦੇ ਰੋਸ ਵਜੋਂ ਭਾਜਪਾ ਆਗੂਆਂ ਦੇ ਘਰਾਂ, ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਨੂੰਨ ਖਿਲਾਫ ਕੜਾਕੇ ਦੀ ਠੰਢ, ਅਤਿ ਦੀ ਗਰਮੀ, ਮੀਂਹ, ਹਨੇਰੀ, ਤੂਫਾਨ ਅਤੇ ਕਰੋਨਾ ਮਹਾਮਾਰੀ ਦੇ ਬਾਵਜੂਦ ਕਿਸਾਨਾਂ ਦਾ ਸੰਘਰਸ਼ ਜਾਰੀ ਹੈ ਅਤੇ ਇਸ ਨੂੰ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਹਾਲਾਤ ਅੰਗਰੇਜ਼ਾਂ ਦੇ ਰਾਜ ਵਿੱਚ ਕਿਰਤੀ ਲੋਕਾਂ ਦੇ ਸਨ, ਉਹੋ ਹਾਲਾਤ ਅੱਜ ਦੇ ਦੌਰ ਵਿੱਚ ਵੀ ਕਾਇਮ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਨੇ ਭਾਰਤ ਦੇ ਲੋਕਾਂ ਦੀ ਲੁੱਟ ਤੇਜ਼ ਕਰਨ ਵਾਸਤੇ ਨਹਿਰਾਂ ਅਤੇ ਰੇਲ ਮਾਰਗਾਂ ਦਾ ਪ੍ਰਬੰਧ ਕੀਤਾ ਤਾਂ ਜੋ ਕੱਚਾ ਮਾਲ ਵੱਧ ਪੈਦਾ ਕਰਕੇ ਬੰਦਰਗਾਹਾਂ ਤੱਕ ਪਹੁੰਚਾ ਕੇ ਅੱਗੇ ਇੰਗਲੈਂਡ ਪਹੁੰਚਾਇਆ ਜਾ ਸਕੇ। ਉਸ ਸਮੇਂ ਕੱਚੇ ਮਾਲ ਨੂੰ ਪਕਾ ਕੇ ਭਾਰਤ ਦੇ ਲੋਕਾਂ ਨੂੰ ਮਹਿੰਗੇ ਭਾਅ ‘ਤੇ ਵੇਚ ਕੇ ਵੱਡੇ ਮੁਨਾਫ਼ੇ ਕਮਾਏ ਗਏ ਸਨ ਅਤੇ ਅੱਜ ਵੀ ਵੱਡੀਆਂ ਸਾਮਰਾਜੀ ਕੰਪਨੀਆਂ ਨੇ ਭਾਰਤ ਦੀ ਉਪਜਾਊ ਜ਼ਮੀਨ ‘ਤੇ ਬਾਜ਼ ਨਜ਼ਰ ਰੱਖੀ ਹੋਈ ਹੈ ਜਿਸ ਦਾ ਪ੍ਰਤੱਖ ਪ੍ਰਮਾਣ ਤਿੰਨੋਂ ਖੇਤੀ ਕਾਨੂੰਨ ਹਨ। ਇਕ ਹੋਰ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਪੁਖ਼ਤਾ ਪ੍ਰਬੰਧਾਂ ਦੇ ਬਾਵਜੂਦ ਉਹ ਪਿਛਲੇ ਦਿਨੀਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰ ਕੇ ਆਏ ਹਨ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …