Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਮਾਨਸਾ ‘ਚ ਨੰਗੇ ਧੜ ਪ੍ਰਦਰਸ਼ਨ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਮਾਨਸਾ ‘ਚ ਨੰਗੇ ਧੜ ਪ੍ਰਦਰਸ਼ਨ

ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਜਾਣਗੀਆਂ ਕਾਪੀਆਂ
ਮਾਨਸਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ ਪਸਾਰੇ ਅਤੇ ਮਜ਼ਬੂਤੀ ਵਾਸਤੇ ਇੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਜ਼ਮੀਰ ਨੂੰ ਜਗਾਉਣ ਲਈ ਤਪਦੀ ਦੁਪਹਿਰੇ ਨੰਗੇ ਧੜ ਧਰਨਾ ਲਾਉਂਦਿਆਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਨੰਗੇ ਧੜ ਬੈਠੇ ਧਰਨਾਕਾਰੀਆਂ ਨੇ ਤਿੰਨ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਵਾਲੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਸਾਰੇ ਗ਼ਰੀਬ ਲੋਕਾਂ ਲਈ ਲਾਗੂ ਕਰਨ ਲਈ ਜ਼ੋਰਦਾਰ ਢੰਗ ਨਾਲ ਹੋਕਾ ਦਿੱਤਾ।
ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਤੇਜ ਸਿੰਘ ਚੁਕੇਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ‘ਤੇ ਕਰੋਨਾ ਫੈਲਾਉਣ ਦੇ ਦੋਸ਼ ਲਾ ਕੇ ਅੰਦੋਲਨ ਨੂੰ ਬਦਨਾਮ ਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਹਾਮਾਰੀ ਦੇ ਫ਼ੈਲਣ ਲਈ ਸਰਕਾਰਾਂ ਦੇ ਮਾੜੇ ਪ੍ਰਬੰਧ ਮੁੱਖ ਰੂਪ ਵਿੱਚ ਜ਼ਿੰਮੇਵਾਰ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 5 ਜੂਨ ਨੂੰ ਖੇਤੀ ਕਾਨੂੰਨ ਬਣਾਉਣ ਲਈ ਆਰਡੀਨੈਂਸ ਲਿਆਉਣ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …