Breaking News
Home / ਪੰਜਾਬ / ਸੁਰਜੀਤ ਜਿਆਣੀ ਨੂੰ ਪਿੰਡਾਂ ‘ਚ ਵੜਨ ਨਹੀਂ ਦਿਆਂਗੇ

ਸੁਰਜੀਤ ਜਿਆਣੀ ਨੂੰ ਪਿੰਡਾਂ ‘ਚ ਵੜਨ ਨਹੀਂ ਦਿਆਂਗੇ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜਿਆਣੀ ਨੂੰ ਦਿੱਤੀ ਚੁਣੌਤੀ
ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਰਾਮ ਸਿੰਘ ਭੈਣੀਬਾਘਾ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਬਲਬੀਰ ਸਿੰਘ ਰਾਜੇਵਾਲ ਸਬੰਧੀ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਿਆਣੀ ਦਾ ਕਥਿਤ ਤੌਰ ‘ਤੇ ‘ਦਿਮਾਗ’ ਹਿੱਲ ਗਿਆ ਹੈ, ਜਿਸ ਕਾਰਨ ਉਹ ਕਿਸਾਨ ਆਗੂਆਂ ਬਾਰੇ ਊਟ-ਪਟਾਂਗ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ, ਸੂਬਾਈ ਕਿਸਾਨ ਆਗੂਆਂ ਨੂੰ ਨਾ ਬੋਲਣ ਦੇਣ ਦੀਆਂ ਗੱਲਾਂ ਕਰਦੇ ਹਨ, ਜੋ ਕੋਰਾ ਝੂਠਾ ਹੈ। ਕਿਸਾਨ ਆਗੂ ਨੇ ਜਿਆਣੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸੂਬਾਈ ਆਗੂਆਂ ਨਾਲ ਗੱਲ ਕਰਨ ਦੇ ਕਾਬਿਲ ਵੀ ਨਹੀਂ ਹੈ। ਉਹ ਤਾਂ ਜ਼ਿਲ੍ਹਾ ਪੱਧਰੀ ਆਗੂਆਂ ਦੇ ਸਵਾਲ ਦਾ ਹੀ ਜਵਾਬ ਦੇ ਦੇਣ ਤਾਂ ਸ਼ੁਕਰ ਹੈ? ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਓਨਾ ਚਿਰ ਸੁਰਜੀਤ ਕੁਮਾਰ ਜਿਆਣੀ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਭਾਜਪਾ ਅਤੇ ਕੇਂਦਰ ਸਰਕਾਰ ਪੂੰਜੀਪਤੀਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਸਰਕਾਰੀ ਮਹਿਕਮੇ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦਿੱਤੇ ਜਾ ਰਹੇ ਹਨ ਅਤੇ ਹੁਣ ਕਿਸਾਨਾਂ ਦੀਆਂ ਜ਼ਮੀਨਾਂ ਵੀ ਇਨ੍ਹਾਂ ਘਰਾਣਿਆਂ ਨੂੰ ਦੇਣ ਲਈ ਇਨ੍ਹਾਂ ਕਾਨੂੰਨਾਂ ਰਾਹੀਂ ਰਾਹ ਪੱਧਰਾ ਕੀਤਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਕਿਸਾਨ ਸਿਰ-ਧੜ ਦੀ ਬਾਜ਼ੀ ਲਾ ਕੇ ਅੰਦੋਲਨ ਕਰ ਰਹੇ ਹਨ। ਇਸ ਅੰਦੋਲਨ ਦੇ ਦੌਰਾਨ 500 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਹਨ, ਜਿਨ੍ਹਾਂ ਬਾਰੇ ਸੁਰਜੀਤ ਕੁਮਾਰ ਜਿਆਣੀ ਵਰਗੇ ਕਿਸੇ ਵੀ ਲੀਡਰ ਨੇ ਦੋ ਸ਼ਬਦ ਵੀ ਨਹੀਂ ਬੋਲੇ, ਪਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਢੇ ਅਪਣਾਏ ਜਾ ਰਹੇ ਹਨ।

 

Check Also

ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ

ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …