2.8 C
Toronto
Sunday, December 21, 2025
spot_img
Homeਪੰਜਾਬਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਬਣੇ ਦੀਪਕ ਬਾਲੀ

ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਬਣੇ ਦੀਪਕ ਬਾਲੀ

ਕਲਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੇਜਰੀਵਾਲ ਨੂੰ ਸਲਾਹ ਦੇਣਗੇ ਬਾਲੀ
ਜਲੰਧਰ : ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਹੂਲਤਾਂ ਵੀ ਮਿਲਣਗੀਆਂ। ਬਾਲੀ ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ ਮਾਂ ਬੋਲੀ ਪੰਜਾਬੀ ਦੇ ਵਿਕਾਸ ਤੇ ਪ੍ਰਚਾਰ ਲਈ ਯਤਨਸ਼ੀਲ ਹਨ। ਧਿਆਨ ਰਹੇ ਕਿ ਦੀਪਕ ਬਾਲੀ, ਕਲਾ ਤੇ ਸੱਭਿਆਚਾਰਕ ਮਾਮਲਿਆਂ ਵਿਚ ਕੇਜਰੀਵਾਲ ਨੂੰ ਸਲਾਹ ਦੇਣਗੇ। ਬਾਲੀ ਹੋਰਾਂ ਨੇ ਨਿਯੁਕਤੀ ਤੋਂ ਬਾਅਦ ਕਿਹਾ ਕਿ ਉਹ ਦਿੱਲੀ ਸਰਕਾਰ ਨੂੰ ਕਲਾ ਤੇ ਸੱਭਿਆਚਾਰ ਦੇ ਵਿਕਾਸ ਲਈ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਚ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਲਈ ਵੱਧ ਚੜ੍ਹ ਕੇ ਕਾਰਜ ਵੀ ਕਰਨਗੇ।
ਦੀਪਕ ਬਾਲੀ ਹੋਰਾਂ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਡਿਪਟੀ ਸੀਐਮ ਮੁਨੀਸ ਸਿਸੋਦੀਆ ਤੇ ਵਿਧਾਇਕ ਰਾਘਵ ਚੱਢਾ ਦਾ ਧੰਨਵਾਦ ਵੀ ਕੀਤਾ। ਧਿਆਨ ਰਹੇ ਕਿ ਦੀਪਕ ਬਾਲੀ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਹਰੀਵੱਲਭ ਸੰਗੀਤ ਮਹਾਸਭਾ ਦੇ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾਅ ਰਹੇ ਹਨ।

RELATED ARTICLES
POPULAR POSTS