Breaking News
Home / ਪੰਜਾਬ / ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਸੁਮੇਧ ਸੈਣੀ ਤੋਂ ਚਾਰ ਘੰਟੇ ਪੁੱਛਗਿਛ

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਸੁਮੇਧ ਸੈਣੀ ਤੋਂ ਚਾਰ ਘੰਟੇ ਪੁੱਛਗਿਛ

ਚੰਡੀਗੜ੍ਹ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਚੰਡੀਗੜ੍ਹ ‘ਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਚਾਰ ਘੰਟੇ ਦੇ ਕਰੀਬ ਪੁੱਛ ਪੜਤਾਲ ਕੀਤੀ। ਇਸ ਗੋਲੀਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਜਾਨ ਜਾਂਦੀ ਰਹੀ ਸੀ। ਸੈਣੀ ਤੋਂ ਪੁੱਛ ਪੜਤਾਲ ਅਜਿਹੇ ਮੌਕੇ ਕੀਤੀ ਗਈ ਹੈ ਜਦੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾਉਣ ਤੋਂ ਨਾਰਾਜ਼ ਕਾਂਗਰਸੀ ਆਗੂਆਂ ਨੇ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਅੱਗੇ ਆਪਣਾ ਪੱਖ ਰੱਖਿਆ ਹੈ। ਚੇਤੇ ਰਹੇ ਕਿ ਇਸ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ਬਦੀ ਜੰਗ ਪਹਿਲਾਂ ਹੀ ਸਿਖਰਾਂ ‘ਤੇ ਹੈ।

 

Check Also

ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ

ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …