Breaking News
Home / ਪੰਜਾਬ / ਮਾਨਸਾ ’ਚ ਵਿਜੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ

ਮਾਨਸਾ ’ਚ ਵਿਜੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ

ਮਾਨਸਾ/ਬਿਊਰੋ ਨਿਊਜ਼
ਪੁਲਿਸ ’ਤੇ ਲੱਗੇ ਕੁੱਟਮਾਰ ਦੇ ਦੋਸ਼ ਤਹਿਤ ਪਿੰਡ ਫਫੜੇ ਭਾਈਕੇ ਦੇ ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਐੱਸਸੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਅੱਜ ਪਿੰਡ ਫਫੜੇ ਜਾਣ ਅਤੇ ਇਸ ਤੋਂ ਪਹਿਲਾਂ ਮਾਨਸਾ ਰੈਸਟ ਹਾਊਸ ਵਿਖੇ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਸੀ। ਪਰ ਸਾਂਪਲਾ ਦੀ ਆਮਦ ਦੀ ਭਿਣਕ ਪੈਂਦਿਆਂ ਹੀ ਕਿਸਾਨਾਂ ਨੇ ਮਾਨਸਾ ਦੇ ਰੈਸਟ ਹਾਊਸ ਤੇ ਪਿੰਡ ਫਫੜੇ ਭਾਈਕੇ ਪੂਰੀ ਤਰ੍ਹਾਂ ਘੇਰ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਭਾਜਪਾ ਆਗੂਆਂ ਨੂੰ ਕਿਸੇ ਵੀ ਕੀਮਤ ’ਤੇ ਪਿੰਡਾਂ ’ਚ ਨਹੀਂ ਵੜਨ ਦੇਣਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …