ਸੰਗਰੂਰ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਅੱਜ ਪੰਜਾਬ ਭਰ ਤੋਂ ਪਹੁੰਚੇ ਕੱਚੇ ਅਧਿਆਪਕਾਂ ਨੇ ਘਿਰਾਓ ਕੀਤਾ। ਕੱਚੇ ਅਧਿਆਪਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਇਨ੍ਹਾਂ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।