-4.8 C
Toronto
Wednesday, December 31, 2025
spot_img
Homeਪੰਜਾਬਕੈਪਟਨ ਅਮਰਿੰਦਰ ਨੇ ਤਿੰਨ ਮੈਂਬਰੀ ਕਮੇਟੀ ਕੋਲ ਰੱਖਿਆ ਆਪਣਾ ਪੱਖ

ਕੈਪਟਨ ਅਮਰਿੰਦਰ ਨੇ ਤਿੰਨ ਮੈਂਬਰੀ ਕਮੇਟੀ ਕੋਲ ਰੱਖਿਆ ਆਪਣਾ ਪੱਖ

ਮੀਡੀਆ ਨੂੰ ਕੁਝ ਵੀ ਦੱਸਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਕੈਪਟਨ ਨੇ ਕਰੀਬ ਤਿੰਨ ਘੰਟੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਕੈਪਟਨ ਅਮਰਿੰਦਰ ਮੀਡੀਆ ਸਾਹਮਣੇ ਵੀ ਆਏ, ਪਰ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਆਖਿਆ ਕਿ ਉਨ੍ਹਾਂ ਕਮੇਟੀ ਮੈਂਬਰਾਂ ਨਾਲ ਵਿਸਥਾਰ ਵਿਚ ਚਰਚਾ ਕੀਤੀ, ਪਰ ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਮੀਡੀਆ ਸਾਹਮਣੇ ਨਹੀਂ ਕਰਾਂਗੇ। ਕਾਂਗਰਸ ਹਾਈਕਮਾਂਡ ਵਲੋਂ ਬਣਾਈ ਕਮੇਟੀ ਵਿਚ ਮਲਿਕਾਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇ ਪੀ ਅਗਰਵਾਲ ਸ਼ਾਮਲ ਹਨ। ਧਿਆਨ ਰਹੇ ਕਿ  ਇਸ ਕਮੇਟੀ ਨੇ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ, ਮੰਤਰੀਆਂ ਤੇ ਰਾਜ ਸਭਾ ਮੈਂਬਰਾਂ ਨਾਲ ਪੜਾਅਵਾਰ ਮੀਟਿੰਗ ਕੀਤੀ ਸੀ ਅਤੇ ਇਸ ਤੋਂ ਬਾਅਦ ਕੈਪਟਨ ਅੱਜ ਕਮੇਟੀ ਸਾਹਮਣੇ ਪੇਸ਼ ਹੋਏ। ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਵਲੋਂ ਪਾਰਟੀ ਦੀ ਸਥਿਤੀ ਬਾਰੇ ਰਿਪੋਰਟ ਇਸੇ ਹਫਤੇ ਦੇ ਅਖੀਰ ਜਾਂ ਅਗਲੇ ਹਫਤੇ ਦੇ ਸ਼ੁਰੂ ਵਿਚ ਦੇਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ ਪੰਜਾਬ ਵਿਚ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਹਨ ਅਤੇ ਪਾਰਟੀ ਹਾਈਕਮਾਨ ਨਹੀਂ ਚਾਹੁੰਦੀ ਕਿ ਅੰਦਰੂਨੀ ਕਲੇਸ਼ ਪਾਰਟੀ ਲਈ ਮੁਸੀਬਤ ਬਣੇ।
RELATED ARTICLES
POPULAR POSTS