ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਕਰੋਨਾ ਪਾਬੰਦੀਆਂ 15 ਜੂਨ ਤਕ ਵਧਾ ਦਿੱਤੀਆਂ ਹਨ। ਸਰਕਾਰ ਨੇ ਪਾਬੰਦੀਆਂ ਨਾਲ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਹੁਣ ਸੂਬੇ ਵਿਚ ਦੁਕਾਨਾਂ ਸ਼ਾਮ 6 ਵਜੇ ਤਕ ਖੁੱਲ੍ਹ ਸਕਣਗੀਆਂ ਤੇ ਪ੍ਰਾਈਵੇਟ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।