ਕਰਾਚੀ/ਬਿਊਰੋ ਨਿਊਜ਼
ਪਾਕਿਸਤਾਨ ’ਚ ਪੈਂਦੇ ਕਰਾਚੀ ਦੇ ਦੱਖਣੀ ਸਿੰਧ ਸੂਬੇ ਵਿਚ ਅੱਜ ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ ਹੋ ਗਈ ਜਿਸ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਪਤਾ ਲੱਗਾ ਹੈ ਕਿ ਕਰਾਚੀ ਤੋਂ ਸਰਗੋਧਾ ਜਾ ਰਹੀ ਮਿਲਾਤ ਐਕਸਪ੍ਰੈਸ ਪਟੜੀ ਤੋਂ ਲੱਥ ਗਈ ਤੇ ਨਾਲ ਦੇ ਰੇਲਵੇ ਟਰੈਕ ’ਤੇ ਡਿੱਗ ਗਈ। ਇਸ ਤੋਂ ਬਾਅਦ ਰਾਵਲਪਿੰਡੀ ਤੋਂ ਕਰਾਚੀ ਜਾ ਰਹੀ ਸਰ ਸਈਅਦ ਐਕਸਪ੍ਰੈਸ ਇਸ ਗੱਡੀ ਨਾਲ ਟਕਰਾ ਗਈ। ਇਹ ਹਾਦਸਾ ਘੋਟਕੀ ਜ਼ਿਲ੍ਹੇ ਦੇ ਧਾਰਕੀ ਕੋਲ ਵਾਪਰਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵਾਂ ਰੇਲ ਗੱਡੀਆਂ ਵਿਚ ਇਕ ਹਜ਼ਾਰ ਦੇ ਕਰੀਬ ਯਾਤਰੀ ਸਵਾਰ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …