ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਸਾਹਮਣੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਸਵੇਰੇ 10 ਵਜੇ ਪੇਸ਼ ਹੋਏ ਹਨ। ਇਸ ਤੋਂ ਇਲਾਵਾ ਰਣਬੀਰ ਖੱਟੜਾ ਤੇ ਚਰਨਜੀਤ ਸ਼ਰਮਾ ਵੀ ਪਹੁੰਚੇ। ਚੰਡੀਗੜ੍ਹ ਦੇ ਸੈਕਟਰ 32 ਦੀ ਪੁਲਿਸ ਅਕਾਦਮੀ ਵਿਚ ਨਵੀਂ ਐਸ.ਆਈ.ਟੀ ਨੇ ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਸਾਬਕਾ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਹੋਰਨਾਂ ਮੁਲਜ਼ਮ ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ।

